

ਮਾਨਸਾ, 03 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਨੌਜਵਾਨਾਂ ਵਿੱਚ ਚੇਤਨਾਂ ਪੈਦਾ ਕਰਨਾ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ। ਉਹ ਬੀਤੇ ਕੱਲ ਪਿੰਡ ਭੰਮੇ ਕਲਾਂ, ਰਾਮਾਨੰਦੀ ਅਤ ਦਸੌਂਦੀਆਂ ਵਿਖੇ ਜਨਸਭਾਵਾਂ ਦੌਰਾਨ ਪਿੰਡਾਂ ਨੂੰ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਹੋਈ ਹੈ, ਜਿਸ ਦਾ ਹਰ ਪਾਸੋਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਮੁਹਿੰਮ ਦੇ ਨਾਲ ਜੁੜ ਕੇ ਨਸ਼ਿਆਂ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਨੌਜਵਾਨਾਂ ਨੂੰ ਨਸ਼ੇ ਤਿਆਰ ਕੇ ਸਾਫ਼-ਸੁਥਰਾ ਜੀਵਨ ਜਿਓਣ ਲਈ ਪ੍ਰੇਰਿਤ ਕਰ ਰਹੇ ਹਨ।
ਚੇਅਰਮੈਨ ਸ੍ਰ. ਅੱਕਾਂਵਾਲੀ ਨੇ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਬਿਨ੍ਹਾਂ ਪੂਰ ਨਹੀਂ ਚੜ੍ਹ ਸਕਦੀ ਅਤੇ ਨਸ਼ਿਆਂ ਖਿਲਾਫ਼ ਵਿੱਢੀ ਇਸ ਮੁਹਿੰਮ ਵਿੱਚ ਵੀ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਵਿੱਚ ਪੰਜਾਬ ਸਰਕਾਰ ਦਾ ਸਾਥ ਦੇ ਕੇ ਇਸ ਮੁਹਿੰਮ ਨੂੰ ਮਜ਼ਬੂਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿੱਚ ਗ੍ਰਸਤ ਲੋਕਾਂ ਨੂੰ ਕੱਢਣ ਲਈ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਸਥਾਪਿਤ ਕੀਤੇ ਗਏ ਹਨ, ਨਸ਼ਾ ਛੱਡਣ ਵਾਲੇ ਵਿਅਕਤੀਆਂ ਦਾ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਸ਼ਾ ਨਾ ਕਰਨ ਸਬੰਧੀ ਹਾਜ਼ਰ ਲੋਕਾਂ ਨੂੰ ਸਹੁੰ ਵੀ ਚੁਕਵਾਈ ।























