ਨਸਿ਼ਆ ਵਿਰੁੱਧ 3 ਮੁਕੱਦਮੇ ਦਰਜ਼: 3 ਕਥਿੱਤ ਦੋੋਸ਼ੀ ਗ੍ਰਿਫਤਾਰ

0
44
ਮਾਨਸਾ, 10 ਸਤੰਬਰ (ਬਲਜੀਤ ਸ਼ਰਮਾ ): ਐਸ.ਐਸ.ਪੀ. ਸ੍ਰੀ ਮਨਧੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ, ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਰੋਜ਼ਾਨਾਂ ਜਿਲ੍ਹਾ ਪੁਲਿਸ ਵੱਲੋਂ ਗਸ਼ਤ ਅਤੇ ਚੈਕਿੰਗ ਕਰਕੇ ਨਸਿ਼ਆਂ ਦੀ ਬਰਾਮਦਗੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਵੱਖ—ਵੱਖ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ ਨਸ਼ੇ ਦੀ ਬਰਾਮਦਗੀ ਕੀਤੀ ਗਈ।
ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸ੍ਰੀ ਮਨਧੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੀ.ਆਈ.ਏ. ਸਟਾਫ ਮਾਨਸਾ ਸ੍ਰੀ ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ  ਵੱਲੋਂ ਗਸ਼ਤ ਦੌਰਾਨ ਪਿੰਡ ਜਟਾਣਾ ਖੁਰਦ ਦੀ ਹੱਦ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੋੋਟਰਸਾਈਕਲ ਸਵਾਰ ਮੇਵਾ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਨੂੰ ਰੋੋਕ ਕੇ ਕਾਇਦੇ ਅਨੁਸਾਰ ਤਲਾਸ਼ੀ ਕਰਨ ਉਪਰੰਤ ਉਸ ਪਾਸੋੋ 200 ਨਸ਼ੀਲੀਆਂ ਗੋੋਲੀਆ ਮਾਰਕਾ ਟਰਾਮਾਡੋੋਲ ਬਰਾਮਦ ਕੀਤੀਆਂ ਜਿਸਨੂੰ ਕਾਬੂ ਕਰਕੇ ਉਸ ਵਿਰੁੱਧ ਮੁਕੱਦਮਾ ਅ/ਧ 22/60/61/85 ਐ.ਡੀ.ਪੀ.ਐਸ. ਐਕਟ ਥਾਣਾ ਝੁਨੀਰ ਵਿਖੇ ਦਰਜ਼ ਕਰਵਾ ਕੇ ਬਜਾਜ ਪਲਟੀਨਾ ਮੋੋਟਰਸਾਈਕਲ ਕਬਜੇ ਵਿਚ ਲਿਆ ਗਿਆ।
ਉਨ੍ਹਾਂ ਨਾਲ ਹੀ ਦੱਸਿਆ ਕਿ ਸੀ.ਆਈ.ਏ. ਪੁਲਿਸ ਪਾਰਟੀ ਵੱਲੋੋ ਸ਼ਹਿਰ ਮਾਨਸਾ ਦੀ ਹੱਦ ਤੇ ਗਸ਼ਤ ਦੌਰਾਨ ਅਜੈਪਾਲ ਉਰਫ ਬਬਲੂ ਵਾਸੀ ਵਾਰਡ ਨੰਬਰ 16 ਨੂੰ ਕਾਬੂ ਕਰਕੇ ਉਸ ਪਾਸੋੋ 24 ਬੋੋਤਲਾ ਸ਼ਰਾਬ ਠੇਕਾ ਦੇਸ਼ੀ ਮਾਰਕਾ ਸਹਿਨਾਈ (ਹਰਿਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਮੁਕੱਦਮਾ ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ—1 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਇਸੇ ਤਰਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋੋ ਬਖਸ਼ੀਵਾਲਾ ਦੀ ਹੱਦ ਤੇ ਚੈਕਿੰਗ ਕਰਦੇ ਹੋਏ ਮੋੋਟਰਸਾਈਕਲ ਸਵਾਰ ਲੱਖਾ ਸਿੰਘ ਵਾਸੀ ਅੱਕਾਂਵਾਲੀ ਨੂੰ ਕਾਬੂ ਕਰਕੇ ਉਸ ਪਾਸੋੋ 10 ਡੱਬੇ (120 ਬੋੋਤਲਾ) ਸ਼ਰਾਬ ਠੇੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਮੁਕੱਦਮਾ ਅ/ਧ 61/1/14 ਆਬਕਾਰੀ ਐਕਟ ਥਾਣਾ ਬਰੇਟਾ ਦਰਜ਼ ਰਜਿਸਟਰ ਕਰਵਾ ਕੇ ਮੋੋਟਰਸਾਈਕਲ ਕਬਜੇ ਵਿਚ ਲੈ ਲਿਆ ਗਿਆ ਹੈ। ਅਖੀਰ ਵਿੱਚ ਐਸ.ਐਸ.ਪੀ. ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਅੰਦਰ ਨਸਿ਼ਆਂ ਦੀ ਮੁਕੰਮਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਨਸਿ਼ਆਂ ਅਤੇ ਮਾੜੇ ਅਨੁਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾਵੇਗਾ।


EDITED BY : SARA YAHA | | Last Updated : 7:40 pm 10 September  2018

LEAVE A REPLY

Please enter your comment!
Please enter your name here