-ਨਹਿਰੂ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਬੰਧੀ ਜਾਣਕਾਰੀ

0
8

ਮਾਨਸਾ, 25 ਫਰਵਰੀ (ਸਾਰਾ ਯਹਾ,ਬਲਜੀਤ ਸ਼ਰਮਾ) : ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਕੈਰੀਅਰ ਕਾਊਂਸਲਰ ਸ਼੍ਰੀ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰੀਅਰ ਕਾਊਂਸਲਿੰਗ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਗ੍ਰੈਜੂਏਸ਼ਨ ਦੇ ਲਗਭਗ 150 ਵਿਦਿਆਰਥੀ ਸ਼ਾਮਿਲ ਸਨ।   ਸੈਮੀਨਾਰ ਦੌਰਾਨ ਸ਼੍ਰੀ ਬਿਕਰਮਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਬੇਰੁਜਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਸਬੰਧੀ ਉਪਲੱਬਧ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਪਲੇਸਮੈਂਟ ਕੈਂਪ, ਰਜਿਸਟ੍ਰੇਸ਼ਨ, ਕਰੀਅਰ ਕਾਊਂਸਲਿੰਗ, ਫਰੀ ਇੰਟਰਨੈੱਟ ਸੁਵਿਧਾ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।  ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਕਾਊਂਸਲਿੰਗ ਜਿਵੇਂ ਪ੍ਰਾਰਥੀਆਂ ਦੀ ਰੁਚੀ ਮੁਤਾਬਿਕ ਅਗਲੇਰੀ ਪੜ੍ਹਾਈ, ਵੱਖ-ਵੱਖ ਰੱਖਿਆ ਸੈਨਾਵਾਂ ਵਿੱਚ ਭਰਤੀ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਵਿਦੇਸ਼ੀ ਰੋਜ਼ਗਾਰ ਅਤੇ ਸਿੱਖਿਆ, ਸਖਸੀਅਤ ਵਿਕਾਸ, ਆਨਲਾਇਨ ਸਿੱਖਿਆ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਦੇ ਨਾਲ ਹੀ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਹੁਨਰਮੰਦ ਕਰਨ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਕਿੱਲ ਡਿਵੈਲਪਮੈਂਟ ਕੋਰਸਾਂ ਬਾਰੇ ਜਾਗਰੁਕ ਵੀ ਜਾਗਰੂਕ ਕੀਤਾ ਗਿਆ। 

LEAVE A REPLY

Please enter your comment!
Please enter your name here