ਨਾਬਾਰਡ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਨੂੰ 140 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

0
55

ਚੰਡੀਗੜ੍ਹ/ਮੁੰਬਈ, 30 ਜਨਵਰੀ:        ਖੇਤੀਬਾੜੀ ਤੇ ਪੇਂਡੂ ਵਿਕਾਸ ਲਈ ਕੌਮੀ ਬੈਂਕ (ਨਾਬਾਰਡ) ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ (ਐਸ.ਏ.ਡੀ.ਬੀ.) ਨੂੰ ਹੋਰ ਮਜ਼ਬੂਤ ਕਰਨ ਲਈ ਘੱਟ ਵਿਆਜ਼ ਦਰਾਂ ‘ਤੇ 140 ਕਰੋੜ ਰੁਪਏ ਦਾ ਕਰਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ।

       ਇਹ ਫੈਸਲਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਹਰਸ਼ ਕੁਮਾਰ ਬਨਵਾਲਾ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਹੋਇਆ।

       ਮੀਟਿੰਗ ਦੇ ਵੇਰਵੇ ਜਾਰੀ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਵਫਦ ਵੱਲੋਂ ਚੇਅਰਮੈਨ ਸਾਹਮਣੇ ਕੇਸ ਰੱਖਿਆ ਗਿਆ ਕਿ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਐਸ.ਏ.ਡੀ.ਬੀ. ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਲਈ ਆਰਥਿਕ ਮੱਦਦ ਮੁਹੱਈਆ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੀ ਇਸ ਮੰਗ ‘ਤੇ ਚੇਅਰਮੈਨ ਵੱਲੋਂ ਸਸਤੀਆਂ ਦਰਾਂ ‘ਤੇ 140 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ।

ਮੀਟਿੰਗ ਵਿੱਚ ਸ਼ੂਗਰਫੈਡ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ ਵੀ ਹਾਜ਼ਰ ਸਨ।

——-

ਫੋਟੋ ਕੈਪਸ਼ਨ

ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀਰਵਾਰ ਨੂੰ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਹਰਸ਼ ਕੁਮਾਰ ਬਨਵਾਲਾ ਨਾਲ ਮੀਟਿੰਗ ਦੌਰਾਨ


LEAVE A REPLY

Please enter your comment!
Please enter your name here