

ਨਵੀਂ ਦਿੱਲੀ: ਨਿਰਭਯਾ ਗੈਂਗਰੇਪ ਮਾਮਲੇ ‘ਚ ਦਿੱਲੀ ਦੀ ਪਟਿਆਲਾ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਇਸ ਮਾਮਲੇ ਦੇ ਦੋਸ਼ੀਆਂ ਨੂੰ ਫਾਹੇ ਲਾਉਣ ਦਾ ਹੁਕਮ ਦਿੰਦਿਆਂ ਕੋਰਟ ਨੇ ਡੈਥ ਵਾਰੰਟ ਜਾਰੀ ਕਰ ਦਿੱਤਾ ਹੈ। ਚਾਰਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਦਿੱਤੀ ਜਾਵੇਗੀ।

Press Trust of India✔@PTI_News
4 convicts in Nirbhaya case to be hanged on January 22 at 7 am in Tihar jail, says Delhi court1,0223:19 AM – Jan 7, 2020Twitter Ads info and privacy327 people are talking about this
ਪਟਿਆਲਾ ਹਾਊਸ ਕੋਰਟ ਨੇ ਕਿਹਾ ਕਿ ਇਸ ਦੌਰਾਨ ਉਹ ਚਾਹੁਣ ਤਾਂ ਬਾਕੀ ਕਾਨੂੰਨੀ ਵਿਕਲਪ ਦੀ ਵਰਤੋਂ ਕਰ ਸਕਦੇ ਹਨ। ਦੱਸ ਦਈਏ ਕਿ ਨਿਰਭਯਾ ਦਾ 16 ਦਸੰਬਰ 2012 ਨੂੰ ਸਮੂਹਿਕ ਬਲਾਤਕਾਰ ਹੋਇਆ ਸੀ ਅਤੇ 29 ਦਸੰਬਰ 2012 ਨੂੰ ਸਿੰਗਾਪੁਰ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ।























