

ਬਿਲਾਸਪੁਰ: ਮਾਤਾ ਨੈਣਾਂ ਦੇਵੀ ਬੱਸ ਅੱਡੇ ‘ਤੇ ਨੇੜਲੇ ਹੋਟਲ ਵਿੱਚ ਰੁਕੇ ਨੌਜਵਾਨ ਨੇ ਪੰਜਾਬ ਪੁਲਿਸ ਤੋਂ ਬਚਣ ਲਈ ਪਹਾੜੀ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ। ਮ੍ਰਿਤਕ ਦੀ ਸ਼ਨਾਖ਼ਤ ਲੁਧਿਆਣਾ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਵਜੋਂ ਹੋਈ ਹੈ। ਉਹ ਇਰਾਦਾ ਕਤਲ ਦੇ ਕੇਸ ਵਿੱਚ ਵੀ ਲੋੜੀਂਦਾ ਸੀ।
ਪ੍ਰਾਪਤ ਜਾਣਕਾਰੀ ਮੁਤਾਬਕ ਐਤਵਾਰ ਨੂੰ ਪੰਜਾਬ ਪੁਲਿਸ ਨੇ ਹੋਟਲ ਵਿੱਚ ਛਾਪਾ ਮਾਰਿਆ ਤਾਂ ਜਤਿੰਦਰ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਇਸੇ ਦੌਰਾਨ ਉਸ ਨੇ ਪੁਲਿਸ ਦੇ ਹੱਥ ਆਉਣ ਦੀ ਬਜਾਏ ਮੌਕਾ ਪਾ ਕੇ ਹੋਟਲ ਦੀ 5ਵੀਂ ਮੰਜ਼ਲ ਤੋਂ ਖਾਈ ਵਿੱਚ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਤਿੰਦਰ ਨਾਲ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀ ਰਹਿਣ ਵਾਲੀ ਇੱਕ ਲੜਕੀ ਵੀ ਮੌਜੂਦ ਸੀ। ਮਾਮਲੇ ਦੀ ਪੜਤਾਲ ਲਈ ਲੁਧਿਆਣਾ ਦੇ ਕਈ ਵੱਡੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਹਨ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ।
EDITED BY : SARA YAHA | | Last Updated : 5:55 pm 28 October 2018
























