

ਮਾਨਸਾ, 13 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਮਾਨਸਾ ਵਿੱਚ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਹਦਾਇਤਾਂ ਅਤੇ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮਨਦੀਪ ਪੰਨੂ ਮਾਨਸਾ ਦੀ ਯੋਗ ਦਿਸ਼ਾ-ਨਿਰਦੇਸ਼ਾਂ ਹੇਠ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕੋਰਟ ਕੰਪਲੈਕਸ ਮਾਨਸਾ, ਕੋਰਟ ਕੰਪਲੈਕਸ ਬੁਢਲਾਡਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਲਗਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕਰਿਮੀਨਲ ਕੰਮਪਾਊਂਡੇਬਲ, 138 ਐਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਡਿਸਪਿਊਟ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਕੇਸ, ਮੈਟਰੀਮੋਨੀਅਲ ਕੈਟਾਗਿਰੀ ਦੇ ਕੇਸ, ਐਲ.ਏ.ਸੀ. ਕੇਸ ਅਤੇ ਹੋਰ ਕੈਟਾਗਿਰੀ ਕੇਸਾਂ ਦੇ ਨਿਪਟਾਰੇ ਲਈ ਕੋਰਟ ਕੰਪਲੈਕਸ ਮਾਨਸਾ ਵਿੱਚ 3 ਬੈਂਚਾਂ, ਕੋਰਟ ਕੰਪਲੈਕਸ ਬੁਢਲਾਡਾ ਵਿੱਚ 2 ਬੈਂਚ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿੱਚ 1 ਬੈਂਚ ਦਾ ਗਠਨ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਕੋਰਟ ਕੰਪਲੈਕਸ ਮਾਨਸਾ ਵਿਖੇ ਸ੍ਰੀ ਦਲਜੀਤ ਸਿੰਘ ਰਲਹਣ ਐਡੀਸ਼ਨਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀਮਤੀ ਗੁਰਪ੍ਰੀਤ ਕੌਰ ਸਿਵਲ ਜੱਜ (ਸੀਨੀਅਰ ਡੀਵੀਜਨ) ਅਤੇ ਸ੍ਰੀ ਅਸੋਕ ਚੋਹਾਨ ਏ.ਸੀ.ਜੇ.(ਐਸ.ਡੀ.) ਵੱਲੋਂ ਲਗਾਏ ਗਏ ਬੈਂਚਾਂ ਦੇ ਵਿੱਚ ਕੁੱਲ 225 ਕੇਸਾਂ ਦਾ, ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸ੍ਰੀ ਅਜੇਪਾਲ ਸਿੰਘ ਐਸ.ਡੀ.ਜੇ.ਐਮ. ਅਤੇ ਸ੍ਰੀ ਜਗਜੀਤ ਸਿੰਘ ਸੀ.ਜੇ. (ਜੇ.ਡੀ.) ਦੁਆਰਾ ਲਗਾਏ ਗਏ ਬੈਂਚ ਦੇ ਵਿੱਚ ਕੁੱਲ 120 ਕੇਸਾਂ ਦਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਸ੍ਰੀਮਤੀ ਹਰਪ੍ਰੀਤ ਕੌਰ ਐਸ.ਡੀ.ਜੇ.ਐਮ. ਦੁਆਰਾ ਲਗਾਏ ਗਏ ਬੈਂਚ ਦੇ ਵਿੱਚ ਕੁੱਲ 82 ਕੇਸਾਂ ਦਾ ਨਿਪਟਾਰਾ ਰਾਜ਼ੀਨਾਮੇ ਰਾਹੀਂ ਕਰਵਾਇਆ ਗਿਆ।
ਸ਼੍ਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਕੁੱਲ 427 ਕੇਸਾਂ ਦਾ ਨਿਪਟਾਰਾ ਰਾਜੀਨਾਮੇ ਰਾਹੀਂ ਕਰਵਾਇਆ ਗਿਆ, ਜਿਸ ਵਿੱਚ ਕੁੱਲ 6,64,56,885/- (ਛੇ ਕਰੋੜ ਚੋਹਟ ਲੱਖ ਛਪੰਜਾ ਹਜਾਰ ਅੱਠ ਸੋ ਪਚਾਸੀ) ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਤੋਂ ਪਹਿਲਾਂ ਅਨੇਕਾਂ ਸੈਮੀਨਾਰ ਲਗਾਕੇ ਅਤੇ ਪਿੰਡਾਂ ਦੇ ਵਿੱਚ ਪੈਰਾ ਲੀਗਲ ਵਲੰਟੀਅਰਜ਼ ਦੁਆਰਾ ਇਸ਼ਤਿਹਾਰ ਵੀ ਸਾਂਝੀ ਜਗ੍ਹਾ ‘ਤੇ ਲਗਵਾ ਕੇ ਜਿਲ੍ਹੇ ਦੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਬੈਂਕ ਅਤੇ ਬੀਮਾ ਕੰਪਨੀਆਂ ਦੇ ਅਫਸਰਾਂ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆ, ਜਿਨ੍ਹਾਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ।























