*ਨੈਸ਼ਨਲ ਬਲਾਇੰਡਨੈਸ ਪ੍ਰੋਗਰਾਮ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ*

0
15

ਫਗਵਾੜਾ 11 ਜੁਲਾਈ (ਸਾਰਾ ਯਹਾਂ/ਸ਼ਿਵ ਕੌੜਾ) ਨੈਸ਼ਨਲ ਬਲਾਇੰਡਨੈਸ ਕੰਟਰੋਲ ਪ੍ਰੋਗਰਾਮ ਅਤੇ ਰਾਸ਼ਟਰੀਆ ਬਾਲ ਸਵਸਥ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਦੀਆਂ ਅੱਖਾਂ ਦੀ ਮੁੱਡਲੀ ਜਾਂਚ ਲਈ ਅੱਜ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਗਈ। ਸਿਵਲ ਸਰਜਨ ਕਪੂਰਥਲਾ ਡਾਕਟਰ ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੱਤੀ ਇਸ ਟ੍ਰੇਨਿੰਗ ਦੌਰਾਨ ਸਹਾਇਕ ਸਿਵਲ ਸਰਜਨ ਕਮ ਪ੍ਰੋਗਰਾਮ ਅਫ਼ਸਰ ਡਾਕਟਰ ਅਨੂੰ ਸ਼ਰਮਾ ਨੇ ਮਾਸਟਰ ਟ੍ਰੇਨਰਾਂ ਨੂੰ ਵਿਦਿਆਰਥੀਆਂ ਵਿਚ ਨਿਗ੍ਹਾ ਕਮਜ਼ੋਰੀ ਦੇ ਸ਼ੁਰੂਆਤੀ ਲੱਛਣਾਂ ਬਾਰੇ ਜਾਣਕਾਰੀ ਦਿੱਤੀ।ਓਹਨਾਂ ਕਿਹਾ ਕਿ ਸ਼ੁਰੂਆਤੀ ਸਮੇਂ ਵਿੱਚ ਹੀ ਜੇਕਰ ਵਿਦਿਆਰਥੀਆਂ ਦੀ ਨਿਗ੍ਹਾ ਚੈਕ ਕਰ ਕਮਜ਼ੋਰੀ ਦਾ ਪਤਾ ਲੱਗਣਾ ਜ਼ਰੂਰੀ ਹੈ। ਓਹਨਾਂ ਕਿਹਾ ਕਿ ਇਸ ਟ੍ਰੇਨਿੰਗ ਦਾ ਉਦੇਸ਼ ਅਧਿਆਪਕਾਂ ਨੂੰ ਅੱਖਾਂ ਦੀ ਮੁੱਡਲੀ ਜਾਂਚ ਕਰਨ ਦੀ ਜਾਣਕਾਰੀ ਦੇਣਾ ਹੈ ਡਾ: ਅਨੂੰ ਸ਼ਰਮਾ ਨੇ ਇਹ ਵੀ ਦਸਿਆ ਕਿ ਉਕਤ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਚਸ਼ਮੇ ਵੀ ਵਿਭਾਗ ਵੱਲੋਂ ਮੁਫ਼ਤ ਦਿੱਤੇ ਜਾਂਦੇ ਹਨ। ਅੱਖਾਂ ਦੇ ਮਾਹਰ ਡਾਕਟਰ ਨਿਤਿਨ ਕੌਲ ਨੇ ਹਾਜ਼ਰੀਨ ਨੂੰ ਸਨੇਲਣ ਚਾਰਟ ਰਾਹੀਂ ਵਿਦਿਆਰਥੀਆਂ ਦੀਆਂ ਨਿਗ੍ਹਾ ਚੈਕ ਕਰਨ ਦੀ ਜਾਣਕਾਰੀ ਦਿੱਤੀ। ਡਾ: ਰਾਜੀਵ ਭਗਤ ਨੇ ਹਾਜ਼ਰੀਨ ਨੂੰ ਰਾਸ਼ਟਰੀਆ ਬਾਲ ਸਵਸਥ ਕਰੁਆਯਕਰਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਦਸਿਆ। ਇਸ ਮੋਕੇ ਤੇ ਜਿਲਾ ਸਿਹਤ ਅਫ਼ਸਰ ਡਾਕਟਰ ਰਾਜੀਵ ਪ੍ਰਾਸ਼ਰ,ਜਿਲਾ ਟੀਕਾਕਰਨ ਅਫ਼ਸਰ ਡਾ: ਰਣਦੀਪ ਸਿੰਘ,ਜਿਲਾ ਮਾਸ ਮੀਡੀਆ ਅਫ਼ਸਰ ਜਸਵਿੰਦਰ ਕੌਰ ,ਬੀ ਸੀ ਸੀ ਕੋਆਰਡੀਨੇਟਰ ਜਯੋਤੀ ਆਨੰਦ ਤੇ ਹੋਰ ਹਾਜ਼ਰ ਸਨ।

NO COMMENTS