*ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ*

0
55

Rampura Phul News (ਸਾਰਾ ਯਹਾਂ) : ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਜੇਠੂਕੇ ਨੇੜੇ ਕਾਰ ਅਤੇ ਮੋਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਉਨ੍ਹਾਂ ਦੀ ਤਿੰਨ ਸਾਲਾਂ ਧੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਪਤਨੀ ਗੁਰਮੀਤ ਕੌਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋਵੇਂ ਆਪਣੀ ਤਿੰਨ ਸਾਲਾਂ ਧੀ ਹਿਮਾਨਤਦੀਪ ਕੌਰ ਨਾਲ ਪਿੰਡ ਤਾਜੋਕੇ (ਜ਼ਿਲ੍ਹਾ ਬਰਨਾਲਾ) ਤੋਂ ਮੋਟਰਸਾਈਕਲ ‘ਤੇ ਦਵਾਈ ਲੈਣ ਲਈ ਰਾਮਪੁਰਾ ਵੱਲ ਆ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਪਿੰਡ ਜੇਠੂਕੇ ਦੇ ਨੇੜੇ ਉਨ੍ਹਾਂ ਦੇ ਮੋਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੱਚੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈ ਸੀ, ਜਿਸ ਨੂੰ ਬਠਿੰਡਾ ਰੈਫਰ ਕੀਤਾ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਹਾਦਸੇ ਦੀ  ਸੂਚਨਾ ਮਿਲਦੇ ਹੀ ਐਂਬੂਲੈਂਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਲਿਆਂਦਾ ਗਿਆ।

ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਮ੍ਰਿਤਕ ਦੇ ਭਰਾ ਜਗਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਿੰਨੋਂ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਰਾਮਪੁਰਾ ਦੀ ਮੋਰਚਰੀ ਵਿੱਚ ਰੱਖੀਆਂ ਹੋਈਆਂ ਸਨ।

NO COMMENTS