ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ‘ਤੇ ਸੀ.ਸੀ.ਟੀ.ਵੀ. ਲਗਾਉਣ ਦੇ ਹੁਕਮ

0
5

ਮਾਨਸਾ, 23 ਅਗਸਤ (ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਜਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਾਹਨ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ‘ਤੇ ਹੀ ਲਗਾਕੇ ਦਿੱਤੀ ਜਾਵੇ।
ਉਨ੍ਹਾਂ ਹੁਕਮ ਦਿੱਤਾ ਹੈ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ, ਪੂਰਾ ਪਤਾ ਅਤੇ ਉਸ ਦੇ ਸ਼ਨਾਖਤੀ ਪੱਤਰ ਸਬੰਧੀ ਸਬੂਤ ਦਰਜ ਕੀਤਾ ਜਾਵੇ ਅਤੇ ਵਾਹਨ ਦਾ ਨੰਬਰ, ਚੈਸੀ ਨੰਬਰ ਅਤੇ ਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ‘ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣ ਤਾਂ ਜੋ ਲੋੜ ਪੈਣ ‘ਤੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਦੀ ਸਹਿਜੇ ਹੀ ਸ਼ਨਾਖ਼ਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਵੇਖਣ ਵਿੱਚ ਆਉਂਦਾ ਹੈ ਕਿ ਸ਼ਰਾਰਤੀ ਅਨਸਰ ਅਜਿਹੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਾਹਨ ਦੀ ਪੜਤਾਲ ਵਿੱਚ ਕਾਫ਼ੀ ਦਿੱਕਤ ਆਉਂਦੀ ਹੈ। ਉਪਰੋਕਤ ਹੁਕਮ 30 ਸਤੰਬਰ 2018 ਤੱਕ ਲਾਗੂ ਰਹੇਗਾ।


EDITED BY : SARA YAHA | | Last Updated :7:20  pm 23 august 2018

LEAVE A REPLY

Please enter your comment!
Please enter your name here