*ਪਰਚੇ ਰੱਦ ਨਾ ਹੋਣ ਦੀ ਸੂਰਤ ਵਿੱਚ 29 ਦਸੰਬਰ ਨੂੰ ਥਾਣਾ ਜੋਗਾ ਦੇ ਗੇਟ ਅੱਗੇ ਧਰਨਾ ਦਿੱਤਾ ਜਾਵੇਗਾ- ਭਾਕਿਯੂ ਏਕਤਾ ਡਕੌਂਦਾ*

0
30

ਭੀਖੀ 23 ਦਸੰਬਰ   (ਸਾਰਾ ਯਹਾਂ/ਮੁੱਖ ਸੰਪਾਦਕ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਭੀਖੀ ਬਲਾਕ ਦੇ ਪਿੰਡ ਰੱਲਾ ਵਿਖੇ ਬਲਾਕ ਪ੍ਰਧਾਨ ਬਾਵਾ ਸਿੰਘ ਖੀਵਾ ਕਲਾਂ ਦੀ ਅਗਵਾਈ ਵਿੱਚ ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਕਿਰਤ ਕਾਨੂੰਨਾਂ ਨੂੰ ਰੱਦ ਕਰਵਾਉਣ ਸੰਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਮੀਟਿੰਗ ਮੌਕੇ ਜਥੇਬੰਦੀ ਤੋਂ ਉਤਸ਼ਾਹਿਤ ਹੋ ਕੇ ਕਿਸਾਨਾਂ ਮਜ਼ਦੂਰਾਂ ਨੇ ਪਿੰਡ ਕਮੇਟੀ ਦੀ ਚੋਣ ਕੀਤੀ ਗਈ । ਚੁਣੀ ਗਈ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ, ਮੀਤ ਪ੍ਰਧਾਨ ਤਾਰਾ ਸਿੰਘ, ਮੀਤ ਪ੍ਰਧਾਨ ਗੁਰਜੰਟ ਸਿੰਘ ਲਾਲਾ, ਜਨਰਲ ਸਕੱਤਰ ਅਮਰੀਕ ਸਿੰਘ, ਸਹਾਇਕ ਜਨਰਲ ਸਕੱਤਰ ਰੁਪਿੰਦਰ ਸਿੰਘ ਲਾਲੀ, ਖਜਾਨਚੀ ਗੁਰਪਿਆਰ ਸਿੰਘ ਅਤੇ ਕਮੇਟੀ ਮੈਂਬਰ ਗੁਰਦੇਵ ਸਿੰਘ ਬਰਾੜ, ਬਹਾਦਰ ਸਿੰਘ, ਬੂਟਾ ਸਿੰਘ, ਬਿੱਕਰ ਸਿੰਘ, ਜਗਤਾਰ ਸਿੰਘ ਤਾਰੀ, ਬਿੰਦਰ ਸਿੰਘ, ਜਸਵੰਤ ਸਿੰਘ ਕਾਲਾ, ਸਾਧੂ ਸਿੰਘ, ਮਿੱਠੂ ਦਾਸ, ਹਰਦਿਆਲ ਸਿੰਘ, ਸੇਵਕ ਸਿੰਘ, ਹਰਪਾਲ ਸਿੰਘ, ਜਸਵੀਰ ਸਿੰਘ ਅਤੇ ਮਣੀ ਸਿੰਘ ਚੁਣੇ ਗਏ । ਇਸ ਮੌਕੇ ਬੋਲਦਿਆਂ ਕਿਸਾਨ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਜਥੇਬੰਦੀ ਕਿਰਤੀ ਲੋਕਾਂ ਦੀ ਲੁੱਟ ਨੂੰ ਰੋਕਣ ਅਤੇ ਜਬਰ ਦੇ ਹੱਲੇ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਨਾਲ ਸੰਬੰਧਿਤ ਡੇਰੇ ਦੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਦੇ ਸੰਬੰਧ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਕੁੱਝ ਵਿਅਕਤੀਆਂ ਉੱਤੇ ਝੂਠੇ ਇਰਾਦਾ ਕਤਲ ਦੇ ਪਰਚੇ ਦਰਜ ਕੀਤੇ ਹਨ । ਜਿਸਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਹ ਹੈ । ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹਨਾਂ ਪਰਚਿਆਂ ਨੂੰ ਫੌਰੀ ਰੱਦ ਕੀਤਾ ਜਾਵੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਸਲੇ ਨੂੰ ਹੱਲ ਨਾ ਕਰਨ ਦੀ ਸੂਰਤ ਵਿੱਚ ਜਥੇਬੰਦੀ ਵੱਲੋਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ 29 ਦਸੰਬਰ ਨੂੰ ਥਾਣਾ ਜੋਗਾ ਦੇ ਗੇਟ ਅੱਗੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਜਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਤੇ ਬਲਾਕ ਖਜਾਨਚੀ ਕਾਲਾ ਸਿੰਘ ਅਕਲੀਆ ਵੀ ਮੌਜੂਦ ਰਹੇ।


LEAVE A REPLY

Please enter your comment!
Please enter your name here