*ਪਲਸ ਪੋਲੀਓ ਦੇ ਦੂਜੇ ਦਿਨ 20379 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਧਕ ਬੂੰਦਾਂ*

0
8

ਮਾਨਸਾ, 13, ਅਕਤੂਬਰ:  (ਸਾਰਾ ਯਹਾਂ/ਮੁੱਖ ਸੰਪਾਦਕ)

 ਪੋਲੀਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਦੂਸਰੇ ਦਿਨ 0 ਤੋਂ 5 ਸਾਲ ਤੱਕ ਦੇ 20379 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।ਹੁਣ ਤੱਕ 51650 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ।

ਕਾਰਜਕਾਰੀ ਸਿਵਲ ਸਰਜਨ, ਡਾ. ਮੰਯਕਜੋਤ ਸਿੰਘ ਨੇ ਦੱਸਿਆ ਕਿ ਪੋਲਿਓ ਰੋਧਕ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਗਈਆਂ ਅਤੇ ਤੀਸਰੇ ਦਿਨ ਵੀ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ ਜਾਣਗੀਆਂ।

ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ਼ ਬਲਜੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ 69295 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੇ ਟੀਚੇ ਲਈ ਰੈਗੂਲਰ ਬੂਥ 377 ਟੀਮਾਂ ਦੇ ਮੈਂਬਰਾਂ ਨੇ ਘਰ ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ‘ਤੇ ਪੋਲੀਓ ਬੂੰਦਾਂ ਪਿਲਾਉਣ ਲਈ 13 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ।

ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੋਪੜੀਆਂ ਆਦਿ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 18 ਮੋਬਾਇਲ ਟੀਮਾਂ ਵੀ ਕੰਮ ਕਰ ਰਹੀਆਂ ਹਨ।ਪਲਸ ਪੋਲਿਓ ਦੇ ਇਸ ਸਾਰੇ ਪ੍ਰੋਗਰਾਮ ਲਈ ਪੂਰੇ ਜ਼ਿਲ੍ਹੇ ਅੰਦਰ 72 ਸੁਪਰਵਾਈਜ਼ਰ ਲਾਏ ਗਏ ਹਨ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ ਤੋਂ ਪਲਸ ਪੋਲਿਓ ਦੇ ਪ੍ਰੋਗਰਾਮ ਨੂੰ ਜ਼ਿਲ੍ਹਾ ਟੀਮਾਂ ਦੁਆਰਾ ਮੋਨੀਟਰ ਕੀਤਾ ਜਾ ਰਿਹਾ ਹੈ।ਸਟੇਟ ਸੁਪਰਵਾਇਜ਼ਰੀ ਟੀਮ ਡਾ.ਹਰਪਾਲ ਸਿੰਘ ਵੱਲੋਂ ਢੈਪਈ, ਭੀਖੀ ਅਤੇ ਮਾਨਸਾ ਏਰੀਆ ਵਿਖੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਵਾਲੀਆਂ ਟੀਮਾਂ ਅਤੇ ਏਰੀਏ ਦਾ ਨਿਰੀਖਣ ਕੀਤਾ ਗਿਆ।

 ਜ਼ਿਲ੍ਹੇ ਵਿੱਚ ਇਸ ਮੁਹਿੰਮ ਦੇ ਤੀਸਰੇ ਦਿਨ 14 ਅਕਤੂਬਰ ਨੂੰ ਵੀ ਬਾਕੀ ਰਹਿੰਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋ ਨਾ ਰਹਿ ਜਾਵੇ।ਕਾਰਜਕਾਰੀ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ।

LEAVE A REPLY

Please enter your comment!
Please enter your name here