ਪਸ਼ੂ ਪਾਲਣ ਵਿਭਾਗ ਵੱਲੋਂ ਸ਼ਿਵਲ ਪਸ਼ੂ ਹਸਪਤਾਲ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

0
12

ਮਾਨਸਾ, 28 ਜੂਨ(ਸਾਰਾ ਯਹਾ,(ਹੀਰਾ ਮਿੱਤਲ) : ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮਾਨਸਾ ਡਾ. ਗੁਰਪਾਲ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਮਾਨਸਾ ਵਿਖੇ ਬਲਾਕ ਪੱਧਰੀ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
 ਕੈਂਪ ਦੌਰਾਨ ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਵੀ ਗਾਬਾ ਨੇ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਤੇ ਉਨਾਂ ਦੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ•ਾਂ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ। ਉਨ•ਾਂ ਦੱਸਿਆ ਕਿ ਇਸ ਕੈਂਪ ਵਿੱਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਵੈਕਸੀਨ ਜਿਵੇਂ ਗਲਘੋਟੂ ਅਤੇ ਮੂੰਹ ਖੁਰ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ•ਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਕੈਂਪ ਵਿੱਚ ਵੱਧ ਤੋਂ ਵੱਧ ਸ਼ਾਮਲ ਹੋ ਕੇ ਪਸ਼ੂਆਂ ਦੀ ਬਿਮਾਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾਵੇ। ਇਸ ਕੈਂਪ ਵਿੱਚ ਪਸ਼ੂ ਪਾਲਕਾਂ ਨੂੰ ਪਸ਼ੂਆਂ ਤੋਂ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ। 
ਇਸ ਕੈਂਪ ਵਿੱਚ ਡਾ. ਬਲਵਿੰਦਰ ਸਿੰਘ, ਡਾ. ਸੱਤਪਾਲ, ਡਾ. ਰਾਕੇਸ਼ ਕੁਮਾਰ, ਡਾ. ਤੁਸ਼ਾਰਪ੍ਰੀਤ ਨੇ ਵੀ ਪਸ਼ੂ ਪਾਲਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਵੈਟਰਨਰੀ ਇੰਸਪੈਕਟਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here