ਪਹਿਲਾਂ ਭਰਵਾਇਆ ਪੈਟਰੋਲ, ਤੇ ਫਿਰ ਪਿਸਤੌਲ ਦੀ ਨੋਕ ’ਤੇ ਲੱਖਾਂ ਲੁੱਟ ਕੇ ਫਰਾਰ

0
44

ਪਠਾਨਕੋਟ : ਬੀਤੀ ਰਾਤ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਜ਼ਿਲ੍ਹੇ ਦੇ ਨਗਲਭੁਰ ਇਲਾਕੇ ਵਿੱਚ ਪਠਾਨਕੋਟ-ਜਲੰਧਰ ਹਾਈਵੇ ’ਤੇ ਸਥਿਤ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ। ਤਿੰਨਾਂ ਜਣਿਆਂ ਨੇ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਤੋਂ ਕਰੀਬ ਇੱਕ ਲੱਖ ਰੁਪਏ ਲੁੱਟ ਲਏ। ਇਹ ਸਾਰੀ ਘਟਨਾ ਪੰਪ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪੈਟਰੋਲ ਪੰਪ ’ਤੇ ਕੰਮ ਕਰ ਰਹੇ ਵਰਕਰਾਂ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ 3 ਜਣੇ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੈਟਰੋਲ ਭਰਵਾਉਣ ਲਈ ਆਏ ਸਨ। ਪਹਿਲਾਂ ਉਨ੍ਹਾਂ ਪੈਟਰੋਲ ਭਰਵਾਇਆ ਤੇ ਫਿਰ ਵਰਕਰਾਂ ਦੇ ਸਿਰ ’ਤੇ ਪਿਸਤੌਲ ਤਾਣ ਦਿੱਤੀ।

ਤਿੰਨਾਂ ਵਿੱਚੋਂ 2 ਜਣਿਆਂ ਨੇ ਪਿਸਤੌਲ ਫੜਿਆ ਹੋਇਆ ਸੀ। ਇਸ ਪਿੱਛੋਂ ਉਨ੍ਹਾਂ ਪੈਟਰੋਲ ਪੰਪ ’ਤੇ ਪਈ ਲੱਖ ਦੇ ਕਰੀਬ ਨਕਦੀ ਚੁੱਕੀ ਤੇ ਉੱਥੋਂ ਫਰਾਰ ਹੋ ਗਏ। ਇਸ ਘਟਨਾ ਦੇ ਬਾਅਦ ਵਰਕਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here