

ਅੰਮ੍ਰਿਤਸਰ (ਸਾਰਾ ਯਹਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ 2018 ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜੱਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜੱਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 6 ਅਗਸਤ, 2018 ਤੱਕ ਐਸਜੀਪੀਸੀ ਦੇ ਦਫਤਰ ਅੰਮ੍ਰਿਤਸਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।
EDITED BY : SARA YAHA | | Last Updated :7:02 pm 06 JULY 2018























