

ਝੁਨੀਰ (ਸਾਰਾ ਯਹਾ,(ਬਲਜੀਤ ਪਾਲ ) ਨੇੜਲੇ ਪਿੰਡ ਅੱਕਾਂਵਾਲੀ ਵਿਖੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸ਼ਹੀਦੀ ਦਿਹਾੜਾ ਮਨਾਇਆ ਗਿਆ ਇਸ ਮੌਕੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਦੇ ਨੌਜਵਾਨ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਇਸ ਮੌਕੇ ਸ਼ਾਮਲ ਹੋਏ ਯੂਥ ਆਗੂ ਮਨਪ੍ਰੀਤ ਸਿੰਘ ਮਨੀਆਂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਗਏ ਪੂਰਨਾ ਉੱਪਰ ਚੱਲਣਾ ਚਾਹੀਦਾ ਹੈ ਤੇ ਇਨ੍ਹਾਂ ਦੀਆਂ ਸ਼ਹੀਦੀਆਂ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅੱਜ ਲੋੜ ਹੈ ਭਗਤ ਸਿੰਘ ਦੇ ਵਿਚਾਰ ਧਾਰਾ ਨੂੰ ਲਾਗੂ ਕਰਨ ਦੀ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਨੌਜਵਾਨ ਇੱਕ ਹੋਣ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਾਂਝੇ ਕੰਮਾਂ ਵਿੱਚ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ























