ਮਾਨਸਾ 21 ਫਰਵਰੀ (ਬਪਸ):ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਲੀਕੇ ਵੱਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਕਲੱਬ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੁਖਵਿੰਦਰ ਸਿੰਘ ਭੋਲਾ ਮਾਨ ਵੱਲੋਂ ਕੀਤਾ ਗਿਆ। ਅੱਜ ਪਹਿਲੇ ਦਿਨ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਫੁਟਬਾਲ ਦੀਆਂ ਟੀਮਾਂ ਦਾ ਸਵਾਗਤ ਕਰਦਿਆਂ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਤੁੱਟ ਅੰਗ ਹਨ। ਖੇਡਣ ਨਾਲ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ। ਖੇਡਾਂ ਸਾਡੇ ਚਰਿੱਤਰ ਦਾ ਨਿਰਮਾਣ ਕਰਦੀਆਂ ਹਨ। ਖੇਡਾਂ ਜਿੱਥੇ ਰੁਜ਼ਗਾਰ ਦਾ ਸਾਧਨ ਵੀ ਬਣ ਰਹੀਆਂ ਹਨ ਉੱਥੇ ਖੇਡਾਂ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਦੂਰ ਕਰਨ ਵਿੱਚ ਅਹਿਮ ਸਥਾਨ ਰੱਖਦੀਆਂ ਹਨ। ਉਨ੍ਹਾਂ ਇਸ ਟੂਰਨਾਮੈਂਟ ਕਰਵਾਉਣ ਲਈ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਜੀਵਨ ਸਿੰਘ ਜਟਾਣਾ, ਸੱਭਾ ਸਿੰਘ, ਸਤਨਾਮ ਸਿੰਘ, ਹਰਬੰਸ ਸਿੰਘ, ਜਗਤਾਰ ਸਿੰਘ, ਕਾਲਾ ਸਿੰਘ, ਸੁਖਜਿੰਦਰ ਸਿੰਘ ਅਜੈਬ ਸਿੰਘ ਸੀਰਾ ਸਿੰਘ ਨਰਿੰਦਰ ਸਿੰਘ ਹਮੀਰ ਸਿੰਘ ਸਮੂਹ ਕਲੱਬ ਮੈਂਬਰ ਅਹੁਦੇਦਾਰ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।