

ਮਾਨਸਾ, 09 ਮਾਰਚ (ਸਾਰਾ ਯਹਾ,(ਹੀਰਾ ਮਿੱਤਲ) : ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ, ਕਿਰਤ ਮੰਤਰੀ ਪੰਜਾਬ ਸਰਕਾਰ ਸ੍ਰ. ਬਲਵੀਰ ਸਿੰਘ ਸਿੱਧੂ ਦੇ ਹੁਕਮਾਂ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮਾਨਸਾ ਡਾ. ਗੁਰਪਾਲ ਸਿੰਘ ਵਾਲੀਆ ਦੀ ਅਗਵਾਈ ਹੇਠ ਪਿੰਡ ਕੋਟੜਾ ਕਲਾਂ ਵਿਖੇ ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਵੈਟਰਨਰੀ ਅਫ਼ਸਰ ਡਾ. ਰਵੀ ਗਾਬਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਦੱਸਿਆ ਗਿਆ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਵੈਕਸੀਨ ਜਿਵੇਂ ਗਲਘੋਟੂ ਅਤੇ ਮੂੰਹ ਖੁਰ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਪਸ਼ੂ ਪਾਲਕਾਂ ਨੂੰ ਪਸ਼ੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਵੀ ਜਾਗਰੂਕ ਕੀਤਾ ਗਿਆ।
ਇਸ ਕੈਂਪ ਵਿੱਚ ਡਾ. ਦੁਸੰਤਪ੍ਰੀਤ, ਡਾ. ਬਲਵਿੰਦਰ ਸਿੰਘ, ਡਾ. ਪ੍ਰੀਤੀ ਗੁਪਤਾ, ਵੈਟਰਨਰੀ ਇੰਸਪੈਕਟਰ ਹਰਭਜਨ ਸਿੰਘ, ਵੈਟਰਨਰੀ ਇੰਸਪੈਕਟਰ ਲਾਭ ਸਿੰਘ, ਸਰਪੰਚ ਸ਼੍ਰੀ ਗੁਰਜੰਟ ਸਿੰਘ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਹੋਰ ਕਰਮਚਾਰੀ ਅਤੇ ਪਿੰਡ ਕੋਟੜਾ ਕਲਾਂ ਦੀ ਸਮੂਹ ਗ੍ਰਾਮ ਪੰਚਾਇਤ ਵੀ ਹਾਜ਼ਰ ਸਨ।
EDITED BY : SARA YAHA | | Last Updated : 7:51 pm 9 ਮਾਰਚ 2019






















