ਮਾਨਸਾ, 19 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਸਿਹਤ ਮੰਤਰੀ ਪੰਜਾਬ ਸ਼੍ਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਕਮਿਊਨਿਟੀ ਸਿਹਤ ਸੈਂਟਰ ਖ਼ਿਆਲਾ ਕਲਾ ਸਾਰੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਸਰਬਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਲੋਕਾਂ ਦਾ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪਿੰਡ ਕੱਲੋ ਅਤੇ ਕੋਟਲੀ ਕਲਾਂ ਵਿਖੇ ਕਿਰਤੀ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਕੇਵਲ ਸਿੰਘ ਮੁੱਢਲਾ ਸਿਹਤ ਕੇਂਦਰ ਖ਼ਿਆਲਾ ਕਲਾਂ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਕਿਸਾਨਾਂ, ਉਸਾਰੀ ਕਿਰਤੀਆਂ, ਨੀਲੇ ਕਾਰਡ ਹੋਲਡਰ ਅਤੇ ਛੋਟੇ ਵਪਾਰੀਆਂ ਨੂੰ ਇਸ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੀਮਾ ਕਾਰਡਾਂ ਰਾਹੀਂ ਲਾਭਪਾਤਰੀ ਦੇ ਸਾਰੇ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦੀ ਮੁਫ਼ਤ ਮੈਡੀਕਲ ਇਲਾਜ਼ ਦੀ ਸਹੂਲਤ ਸਾਰੇ ਸਰਕਾਰੀ ਹਸਪਤਾਲ, ਮੈਡੀਕਲ ਕਾਲਜਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲੱਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਜੋ ਕਾਮਨ ਸਰਵਿਸ ਸੈਂਟਰ ਬਣਾਏ ਗਏ ਹਨ, ਲਾਭਪਾਤਰੀ ਆਪਣੇ ਪਰਿਵਾਰ ਦੇ ਸਾਰੇ ਵਿਅਕਤੀਆਂ ਦਾ ਪ੍ਰਤੀ ਵਿਅਕਤੀ 30 ਰੁਪਏ ਕਾਰਡ ਦੇ ਕੇ ਹਾਸਿਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੇ ਅਧਾਰ ਕਾਰਡ ਦੇ ਨਾਲ ਨੀਲਾ ਕਾਰਡ, ਕਿਸਾਨ ਜੇ ਫਾਰਮ ਅਤੇ ਵਪਾਰੀ ਪੈਨ ਕਾਰਡ ਲਿਆ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਕੋਈ ਮੁਸ਼ਿਕਲ ਆਉਂਦੀ ਹੈ ਤਾਂ ਜ਼ਿਲ੍ਹਾ ਹਸਪਤਾਲ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਜਾਂ 104 ਹੈਲਪਲਾਈਨ ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਇਸ ਯੋਜਨਾ ਵਿੱਚ ਲਾਭਪਾਤਰੀ ਬਣਨ ਲਈ ਜਿਣਸ ਵੇਚਣ ਸਮੇਂ ‘ਜੇ ਫਾਰਮ’ ਜ਼ਰੂਰ ਹਾਸਿਲ ਕਰਨ। ਸਰਬਤ ਸਿਹਤ ਬੀਮਾ ਯੋਜਨਾ ਕਾਰਡ ਸਾਰੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਮੁਫ਼ਤ ਬਣਾਏ ਜਾ ਰਹੇ ਹਨ। ਇਸ ਮੌਕੇ ਕਮਿਊਨਿਟੀ ਸਿਹਤ ਅਫ਼ਸਰ ਸਰਬਜੀਤ ਕੌਰ, ਰੁਪਿੰਦਰ ਕੌਰ, ਸੁਰਿੰਦਰ ਕੌਰ ਅਤੇ ਆਸ਼ਾ ਹਾਜ਼ਰ ਸਨ।