*ਪਿੰਡ ਖਾਨੇਵਾਲ ਵਿਖੇ ਕਬੱਡੀ ਕੱਪ 14 ਸਤੰਬਰ ਨੂੰ*

0
10

ਮਾਨਸਾ (ਬਰੇਟਾ), 11 ਸਤੰਬਰ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਖਾਨੇਵਾਲ ਵੱਲੋਂ ਵੱਲੋਂ 6 ਵਾਂ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ । ਕਲੱਬ ਪ੍ਰਧਾਨ ਵਰਿੰਦਰ ਸਿੰਘ,ਮੀਤ ਪ੍ਰਧਾਨ ਹਰਦੀਪ ਸਿੰਘ ਭੁੱਲਰ ਅਤੇ ਪ੍ਰਦੀਪ ਟੰਡਨ ਕਬੱਡੀ ਪ੍ਰਮੋਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਖਾਨੇਵਾਲ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ 6 ਵਾਂ ਕਬੱਡੀ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪਹਿਲਾਂ ਇਨਾਮ 71000 , ਦੂਸਰਾ ਇਨਾਮ 51000 ਅਤੇ ਬੈਸਟ ਰੇਡਰ ਤੇ ਜਾਫੀ ਨੂੰ 21000 ਇਨਾਮ ਦਿੱਤੇ ਜਾਣਗੇ । ਕਬੱਡੀ 65 ਕਿਲੋ ਦਾ ਪਹਿਲਾ ਇਨਾਮ 11000 , ਦੂਸਰਾ ਇਨਾਮ 7100 ਅਤੇ ਬੈਸਟ ਜਾਫੀ ਨੂੰ ਚਾਂਦੀ ਦੀ ਚੈਨ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਦੀਪ ਟੰਡਨ ਕਬੱਡੀ ਪ੍ਰਮੋਟਰ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ । ਟ੍ਰੈਫਿਕ ਪੁਲਿਸ ਪਾਤੜਾਂ ਦੇ ਇੰਚਾਰਜ ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡਾਂ ਪ੍ਰਤੀ ਆਪਣੇ ਆਪਣੇ ਪਿੰਡ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤਾਂ ਜੋ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ। ਪਿੰਡ ਦੇ ਸਰਪੰਚ ਕੇਵਲ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਖਾਨੇਵਾਲ ਨੇ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਰਹਿਣ ਜ਼ੋ ਸਹਾਇਤਾ ਦੀ ਲੋੜ ਹੈ ਉਹ ਪਿੰਡ ਦੀ ਪੰਚਾਇਤ ਵੱਲੋਂ ਅਤੇ ਕਲੱਬ ਵੱਲੋਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here