*ਪਿੰਡ ਢੱਕ ਪੰਡੋਰੀ ਵਿਖੇ ਉਤਸ਼ਾਹ ਨਾਲ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ 134ਵਾਂ ਜਨਮ ਦਿਨ*

0
5

ਫਗਵਾੜਾ 22 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਅਤੇ ਡਿਵੈਲਪਮੈਂਟ ਕਲੱਬ ਰਜਿ. ਪਿੰਡ ਢੱਕ ਪੰਡੋਰੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਨਾਰੀ ਜਾਤੀ ਦੇ ਮੁਕਤੀ ਦਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵਾਂ ਜਨਮ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਅਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਸ਼ੁੱਭ ਆਰੰਭ ਮੁੱਖ ਮਹਿਮਾਨ ਵਜੋਂ ਪਹੁੰਚੇ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਨੇ ਰਿਬਨ ਕੱਟ ਕੇ ਕਰਵਾਇਆ। ਸਮਾਗਮ ਦੌਰਾਨ ਬੀ.ਡੀ.ਪੀ.ਓ. ਰਾਮਪਾਲ ਰਾਣਾ ਵਿਸ਼ੇਸ਼ ਮਹਿਮਾਨ ਵਜੋਂ ਮੋਜੂਦ ਰਹੇ। ਇਸ ਦੌਰਾਨ ਮੁੱਖ ਬੁਲਾਰਿਆਂ ਜਰਨੈਲ ਨੰਗਲ ਪ੍ਰਧਾਨ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਪੰਜਾਬ, ਪ੍ਰੋਫੈਸਰ ਰਿੰਕਾ ਰਾਣੀ ਮਕਸੂਦਾਂ, ਘਣਸ਼ਾਮ ਜਨਰਲ ਸਕੱਤਰ ਸ਼੍ਰੀ ਗੁਰੂ ਰਵਿਦਾਸ ਸਭਾ ਰਜਿ. ਅਰਬਨ ਅਸਟੇਟ ਫਗਵਾੜਾ, ਧਰਮਵੀਰ ਬੋਧ ਜਿਲ੍ਹਾ ਪ੍ਰਧਾਨ ਅੰਬੇਡਕਰ ਸੈਨਾ ਮੂਲ ਨਿਵਾਸੀ ਅਤੇ ਦਿਹਾਤੀ ਪ੍ਰਧਾਨ ਮਨਜੀਤ ਮਾਨ ਨੇ ਡਾ. ਅੰਬੇਡਕਰ ਪਾਰਕ/ਭਵਨ ਵਿਖੇ ਸਥਾਪਤ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ‘ਤੇ ਫੁੱਲਮਾਲਾਵਾਂ ਭੇਂਟ ਕਰਨ ਉਪਰੰਤ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਜੀਵਨ ਦੇ ਬਹੁਤ ਸੰਘਰਸ਼ਾਂ ਤੋਂ ਬਾਅਦ ਸਮਾਜ ਵਿਚ ਉੱਚਾ ਮੁਕਾਮ ਹਾਸਲ ਕੀਤਾ। ਉਹਨਾਂ ਦੀ ਸਫਲਤਾ ‘ਚ ਪੜ੍ਹਾਈ ਦਾ ਅਹਿਮ ਯੋਗਦਾਨ ਸੀ। ਡਾ. ਅੰਬੇਡਕਰ ਨੇ ਜਿੱਥੇ ਐਸ.ਸੀ. ਸਮਾਜ ਨੂੰ ਸੰਵਿਧਾਨ ਵਿਚ ਬਰਾਬਰਤਾ ਦਾ ਅਧਿਕਾਰ ਦੁਆਇਆ, ਉੱਥੇ ਹੀ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤਾ। ਇਸ ਲਈ ਉਹਨਾਂ ਨੂੰ ਕਿਸੇ ਇਕ ਵਰਗ ਦੇ ਆਗੂ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਡਾ. ਐਸ. ਰਾਜਨ ਨੇ ਨੌਜਵਾਨਾ ਨੂੰ ਬਾਬਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਉੱਚ ਸਿੱਖਿਆ ਪ੍ਰਾਪਤ ਕਰਦੇ ਹੋਏ ਜਾਤ ਪਾਤ ਤੋਂ ਰਹਿਤ ਸਮਾਜ ਦੀ ਸਿਰਜਣਾ ਵਿਚ ਸਹਿਯੋਗ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਹੋਰ ਬੁਲਾਰਿਆਂ ਨੇ ਵੀ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਹਨਾਂ ਕਿਹਾ ਕਿ ਅਜੋਕੀ ਨੋਜਵਾਨ ਪੀੜ੍ਹੀ ਨੂੰ ਬਾਬਾ ਸਾਹਿਬ ਦੇ ਜੀਵਨ ਨਾਲ ਸਬੰਧਤ ਸਾਹਿੱਤ ਦਾ ਅਧਿਐਨ ਕਰਨਾ ਚਾਹੀਦਾ ਹੈ ਤਾਂ ਹੀ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਝਿਆ ਜਾ ਸਕੇਗਾ। ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਦਾ ਪੂਰੀ ਤਰ੍ਹਾਂ ਨਾਲ ਤਿਆਗ ਕਰਦੇ ਹੋਏ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਸਹਿਯੋਗ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਆਜਾਦ ਰੰਗ ਮੰਚ ਰਜਿ. ਕਲਾ ਭਵਨ ਫਗਵਾੜਾ ਵਲੋਂ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ‘ਤੇ ਕੋਰੀਓਗ੍ਰਾਫੀ ਅਤੇ ਨਾਟਕ ਪੇਸ਼ ਕੀਤੇ ਗਏ। ਸਕੂਲੀ ਬੱਚਿਆਂ ਵਲੋਂ ਬਾਬਾ ਸਾਹਿਬ ਨੂੰ ਸਮਰਪਿਤ ਗੀਤ, ਕਵਿਤਾ ਅਤੇ ਭਾਸ਼ਣ ਪੇਸ਼ ਕੀਤੇ ਗਏ। ਇਸ ਮੌਕੇ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ, ਹੋਣਹਾਰ ਨੌਜਵਾਨਾਂ, ਵਿਦਿਆਰਥੀਆਂ ਅਤੇ ਸਮਾਜਿਕ, ਧਾਰਮਿਕ ਖੇਤਰ ਵਿਚ ਵਢਮੁੱਲਾ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਅਵਤਾਰ ਕਲੇਰ ਨੇ ਬਾਖੂਬੀ ਨਿਭਾਈ। ਅਖੀਰ ਵਿਚ ਪ੍ਰਬੰਧਕਾਂ ਨੇ ਸਮੂਹ ਪਤਵੰਤਿਆਂ ਤੋਂ ਇਲਾਵਾ ਸਹਿਯੋਗ ਲਈ ਐਨ.ਆਰ.ਆਈ. ਵੀਰਾਂ ਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਸਕੱਤਰ ਮਲਕੀਤ ਚੰਦ ਕੰਗ, ਬਲਵਿੰਦਰ ਬੋਧ ਸੀਨੀਅਰ ਆਗੂ ਅੰਬੇਡਕਰ ਸੈਨਾ ਮੂਲ ਨਿਵਾਸੀ, ਦਵਿੰਦਰ ਫਗਵਾੜਾ, ਸਰਪੰਚ ਸੁਖਦੇਵ ਸਿੰਘ ਸਾਹਨੀ, ਸਰਪੰਚ ਸੁਰਿੰਦਰ ਸਿੰਘ ਖਲਵਾੜਾ ਕਲੋਨੀ ਕਲੱਬ ਦੇ ਚੇਅਰਮੈਨ ਵਿਜੇ ਪੰਡੋਰੀ ਸਰਪੰਚ ਢੱਕ ਪੰਡੋਰੀ, ਪ੍ਰਧਾਨ ਰਾਮ ਮੂਰਤੀ ਲਾਲੀ, ਸੁਰਜੀਤ ਕੌਰ ਸਾਬਕਾ ਸਰਪੰਚ ਢੱਕ ਪੰਡੋਰੀ, ਬਲਜਿੰਦਰ ਸਿੰਘ ਫਤਿਹਗੜ੍ਹ ਸਾਬਕਾ ਸਰਪੰਚ, ਗੁਰਦਾਵਰ ਰਾਮ, ਸਰਵਣ ਸਿੰਘ ਬਿਰਹਾ, ਬੰਗਾ ਟੈਂਟ ਹਾਉਸ ਕ੍ਰਿਪਾਲਪੁਰ ਕਲੋਨੀ, ਸਤਪਾਲ, ਬਲਵਿੰਦਰ ਕੁਮਾਰ, ਮੇਹਟ ਨਰਿੰਦਰ ਕੌਰ ਮੀਤ ਪ੍ਰਧਾਨ, ਕੈਸ਼ੀਅਰ ਅਮਨਦੀਪ ਕੁਮਾਰ, ਜਨਰਲ ਸਕੱਤਰ ਵਿਜੇ ਕੁਮਾਰ ਦਾਦਰ, ਸਰਬਜੀਤ ਸਾਬੀ, ਦਲਬੀਰ ਗੱਗੀ, ਪ੍ਰੇਮ ਦੇਵਾ ਜੀ, ਮਨਜੀਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸੁਰਜੀਤ ਕੌਰ, ਵਰਿੰਦਰ ਕੌਰ, ਆਰਤੀ, ਮਨਦੀਪ ਕੌਰ, ਡਾ. ਰਾਜਿੰਦਰ ਕਲੇਰ, ਹਨੀ ਢੰਡਾ, ਸਤਪਾਲ ਰਾਮ, ਹਰਮੇਸ਼ ਸਿੰਘ ਜਗਪਾਲਪੁਰ, ਅਮਰੀਕ ਸਿੰਘ ਸਾਹਨੀ, ਧੰਨਪਤ ਰਾਏ, ਮਾਸਟਰ ਕਮਲ ਗੁਪਤਾ, ਮਾਸਟਰ ਮਨੋਹਰ ਲਾਲ, ਅਜੇ ਕੁਮਾਰ ਆਦਿ ਹਾਜਰ ਸਨ 

LEAVE A REPLY

Please enter your comment!
Please enter your name here