

ਬੁਢਲਾਡਾ 14 ਅਗਸਤ (ਸਾਰਾ ਯਹਾਂ/ਮੇਹਤਾ ਅਮਨ) ਮਾਨਯੋਗ ਅਦਾਲਤ ਵੱਲੋਂ 7 ਸਾਲ ਦੀ ਸਜ਼ਾ ਸੁਣਾਏ ਜਾਣ ਦੇ ਚਲਦਿਆਂ ਦੋਸ਼ੀ ਨੇ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਅਤੇ ਜ਼ਖਮੀ ਹੋ ਗਿਆ। ਜਿਸਨੂੰ ਹਸਪਤਾਲ ਵਿੱਖੇ ਦਾਖਲ ਕਰਵਾਇਆ ਗਿਆ। ਬੁਢਲਾਡਾ ਹਲਕੇ ਦੇ ਪਿੰਡ ਬੀਰੇਵਾਲਾ ਡੋਗਰਾ ਦੇ ਹਰਭਰਨ ਸਿੰਘ ਉਰਫ ਰੋਹੀ ਰਾਮ ਦੇ ਖਿਲਾਫ 153/23 363/367 ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਮਾਨਯੋਗ ਅਦਾਲਤ ਮਾਨਸਾ ਵੱਲੋਂ 7 ਸਾਲ ਦੀ ਸਜਾ ਅਤੇ 20 ਹਜਾਰ ਰੁਪਏ ਦਾ ਜੁਰਮਾਨਾ ਸੁਣਾਇਆ ਗਿਆ। ਜਿਸ ਤੋਂ ਬਾਅਦ ਦੋਸ਼ੀ ਵੱਲੋਂ ਤੁਰੰਤ ਕੋਰਟ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਛਾਲ ਮਾਰਣ ਤੇ ਉਹ ਜਨਰੇਟਰ ਦੇ ਉੱਪਰ ਡਿੱਗ ਪਿਆ। ਉਹਨਾਂ ਕਿਹਾ ਕਿ ਜਦੋਂ ਮਾਨਯੋਗ ਅਦਾਲਤ ਵੱਲੋਂ ਅਜਿਹੇ ਕੇਸ ਦੇ ਵਿੱਚ ਕਿਸੇ ਵਿਅਕਤੀ ਨੂੰ ਸਜ਼ਾ ਸੁਣਾਈ ਜਾਂਦੀ ਹੈ ਤਾਂ ਤੁਰੰਤ ਪੁਲਿਸ ਵੱਲੋਂ ਉਸਨੂੰ ਇੱਕ ਸਟਡੀ ਦੇ ਵਿੱਚ ਲਿਆ ਜਾਣਾ ਚਾਹੀਦਾ ਸੀ ਪਰ ਕਿਤੇ ਨਾ ਕਿਤੇ ਅਣਗਹਿਲੀ ਜਰੂਰ ਹੋਈ ਹੈ ਜਿਸ ਕਾਰਨ ਉਸ ਵਿਅਕਤੀ ਵੱਲੋਂ ਅਦਾਲਤ ਦੇ ਵਿੱਚੋਂ ਫਰਾਰ ਹੋ ਕੇ ਛਾਲ ਮਾਰੀ ਗਈ ਹੈ। ਜਿਸ ਨੂੰ ਫਿਲਹਾਲ ਸਿਵਲ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ।























