ਪਿੰਡ ਮਾਖੇਵਾਲਾ ਤੋਂ 8 ਮਾਰਚ ਨੂੰ ਸ਼ੁਰੂ ਹੋਵੇਗਾ ਪੋਸ਼ਣ ਪਖਵਾੜਾ — ਡਿਪਟੀ ਕਮਿਸ਼ਨਰ

0
28

ਮਾਨਸਾ, 07 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ)  : ਬੱਚਿਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖਿਲਾਫ਼ ਲੜਦੇ ਹੋਏ 8 ਮਾਰਚ ਤੋਂ 22 ਮਾਰਚ ਤੱਕ ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਜਿ਼ਲ੍ਹਾ ਮਾਨਸਾ *ਚ ਵੱਖ—ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਪਖਵਾੜੇ ਦੀ ਸ਼ੁਰੂਆਤ ਪਿੰਡ ਮਾਖੇਵਾਲਾ ਤੋਂ 8 ਮਾਰਚ ਨੂੰ ਕੀਤੀ ਜਾਵੇਗੀ ਅਤੇ ਨਾਲ ਹੀ ਮਾਤਾ ਸੁੰਦਰੀ ਕਾਲਜ ਵਿਚ ਖੂਨ ਦੀ ਜਾਂਚ ਸਬੰਧੀ ਮੁਫ਼ਤ ਕੈਂਪ ਵੀ ਲਗਾਇਆ ਜਾਵੇਗਾ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਅੱਜ ਬੱਚਤ ਭਵਨ ਵਿਖੇ ਪੋਸ਼ਣ ਪਖਵਾੜੇ ਸਬੰਧੀ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪਰੇਖਾ ਸਬੰਧੀ ਬੁਲਾਈ ਗਈ ਬੈਠਕ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਮਾਨਸਾ ਨੂੰ ਪੋਸ਼ਣ ਅਭਿਆਨ ਦੇ ਪਹਿਲੇ ਗੇੜ *ਚ ਪੰਜਾਬ ਦੇ 7 ਸੂਬਿਆਂ *ਚ ਸ਼ਾਮਲ ਕੀਤਾ ਗਿਆ ਸੀ।ਇਸ ਤਹਿਤ ਅਕਤੂਬਰ ਮਹੀਨੇ *ਚ ਭਾਰਤ ਸਰਕਾਰ ਵੱਲੋਂ ਜਿ਼ਲ੍ਹੇ ਨੂੰ ਪੋਸ਼ਣ ਮਾਹ ਅਭਿਆਨ ਵਿਚ ਚੰਗੀ ਕਾਰਗੁਜ਼ਾਰੀ ਲਈ ਕੌਮੀ ਅਵਾਡਰ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਸਨਮਾਨ ਲੈਣ ਤੋਂ ਬਾਅਦ ਮਾਨਸਾ ਦੀ ਜਿ਼ੰਮੇਵਾਰੀ ਪੋਸ਼ਣ ਅਭਿਆਨ ਤਹਿਤ ਹੋਰ ਵੀ ਵਧ ਜਾਂਦੀ ਹੈ।ਇਸ ਸਨਮਾਨ ਅਤੇ ਸ਼ਲਾਘਾ ਤੇ ਪੂਰੇ ਉਤਰਦਿਆਂ ਅਤੇ ਭਾਰਤ ਵਿਚ ਪੋਸ਼ਣ ਅਭਿਆਨ ਦੇ ਇਕ ਸਾਲ ਪੂਰਾ ਹੋਣ ਤੇ ਪੋਸ਼ਣ ਪਖਵਾੜੇ ਦੌਰਾਨ ਜਿ਼ਲ੍ਹਾ ਮਾਨਸਾ *ਚ ਵੱਖ—ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਿੰਨ੍ਹਾਂ ਦਾ ਮੁੱਖ ਮਕਸਦ ਚੰਗੇ ਖਾਣਪੀਣ ਦੇ ਨਾਲ—ਨਾਲ ਬੱਚਿਆਂ ਅਤੇ ਔਰਤਾਂ ਨੂੰ ਚੰਗੀ ਸਿਹਤ ਦੇਣਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਖਵਾੜੇ ਦੌਰਾਨ ਨੁੱਕੜ ਨਾਟਕ, ਪੋਸ਼ਣ ਮੇਲੇ, ਸਾਇਕਲ ਰੈਲੀ, ਪ੍ਰਭਾਤ ਫੇਰੀਆਂ, ਕਿਸਾਨਾਂ ਦੀਆਂ ਬੈਠਕਾਂ, ਖੂਨ ਦੀ ਕਮੀ ਸਬੰਧੀ ਮੁਫ਼ਤ ਜਾਂਚ ਕੈਂਪ ਅਤੇ ਹੋਰ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ। ਇਸੇ ਤਰਾਂ ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਗਰਭਵਤੀ ਮਾਵਾਂ ਦੀ ਗੋਦ ਭਰਾਈ ਦੀ ਰਸਮ ਅਤੇ ਨਵੀਆਂ ਮਾਵਾਂ ਲਈ ਪੰਜੀਰੀ ਦੇਣ ਦੀਆਂ ਰਸਮਾਂ ਵੀ ਕੀਤੀਆਂ ਜਾਣਗੀਆਂ। ਇਨ੍ਹਾਂ ਸਾਰੇ ਸਮਾਗਮਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਹਲੀਅਤ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੋਸ਼ਣ ਭਰਪੂਰ ਖਾਣੇ ਦਾ ਸੁਨੇਹਾ ਘਰ—ਘਰ ਤੱਕ ਪਹੁੰਚਾਇਆ ਜਾ ਸਕੇ।ਇਹ ਸਮਾਗਮ ਆਂਗਣਵਾੜੀਆਂ ਅਤੇ ਸਰਕਾਰੀ ਹਸਪਤਾਲਾਂ *ਚ ਵੀ ਕਰਵਾਏ ਜਾਣਗੇ।
ਇਸ ਮੌਕੇ ਵੱਖ—ਵੱਖ ਆਂਗਣਵਾੜੀ ਸੁਪਰਵਾਈਜ਼ਰਾਂ ਨਾਲ ਗੱਲਬਾਤ ਕਰਦਿਆਂ ਮਿਸ ਰਿਆਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਨਾਖਤ ਕੀਤੇ ਗਏ ਕੁਪੋਸਿ਼ਤ ਬੱਚਿਆਂ *ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਕੁਪੋਸਿ਼ਤ ਬੱਚਿਆਂ ਸਬੰਧੀ ਜਮ੍ਹਾਂ ਕਰਵਾਈਆਂ ਗਈਆਂ ਲਿਸਟਾਂ *ਤੇ ਦੋ ਮਹੀਨੇ ਬਾਅਦ ਚੈਕਿੰਗ ਕੀਤੀ ਜਾਵੇਗੀ, ਜਿਸ ਵਿਚ ਵੇਖਿਆ ਜਾਵੇਗਾ ਕਿ ਬੱਚਿਆਂ ਦਾ ਭਾਰ ਅਤੇ ਉਨ੍ਹਾਂ ਦਾ ਵਾਧਾ ਵਿਕਾਸ ਕਿਸ ਹੱਦ ਤੱਕ ਸੁਧਰਿਆ ਹੈ।
ਇਸ ਤੋਂ ਇਲਾਵਾ ਸਿਹਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਮਨਰੇਗਾ, ਅਤੇ ਜਿ਼ਲ੍ਹਾ ਸਿੱਖਿਆ ਵਿਭਾਗ ਵੱਲੋਂ ਵੀ ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿਚ ਆਪਣਾ ਆਪਣਾ ਯੋਗਦਾਨ ਪਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ, ਜਿ਼ਲ੍ਹਾ ਕੋਆਰਡੀਨੇਟਰ ਮਗਨਰੇਗਾ ਸ. ਮਨਦੀਪ ਸਿੰਘ, ਸਵਸਥ ਭਾਰਤ ਪ੍ਰੇਰਕ ਅਦਿੱਤਯ ਮਦਾਨ ਅਤੇ ਆਂਗਣਵਾੜੀ ਸੁਪਰਵਾਈਜ਼ਰ ਮੌਜੂਦ ਸਨ।


EDITED BY : SARA YAHA | | Last Updated : 7:55 pm 7 ਮਾਰਚ 2019

LEAVE A REPLY

Please enter your comment!
Please enter your name here