

ਪਠਾਨਕੋਟ (ਸਾਰਾ ਯਹਾ) : ਪੰਜਾਬ ‘ਚ ਆਏ ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਪਠਾਨਕੋਟ ਦਾ ਹੈ, ਜਿੱਥੋਂ ਦੇ ਇੱਕ ਪਿੰਡ ਦੇ ਪੰਜਾਬ ਨੈਸ਼ਨਲ ਬੈਂਕ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਤੇ ਡੇਢ ਲੱਖ ਤੋਂ ਵੱਧ ਦੀ ਰਕਮ ਲੁੱਟ ਲਈ।
ਪਠਾਨਕੋਟ ਦੇ ਪਿੰਡ ਨਰੋਟ ਮੇਹਰਾ ‘ਚ ਦਿਨ ਦਿਹਾੜੇ ਪਿਸਤੌਲ ਦੀ ਨੋਕ ‘ਤੇ ਲੁਟੇਰੇ ਵਾਰਦਾਤ ਨੂੰ ਅੰਜ਼ਾਮ ਦੇ ਕੇ ਇੱਕ ਲੱਖ 52 ਹਜ਼ਾਰ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਚਾਰੇ ਲੁਟੇਰਿਆਂ ਨੇ ਨਕਾਬ ਪਹਿਨੇ ਹੋਏ ਸਨ ਤੇ ਹਥਿਆਰਾਂ ਨਾਲ ਲੈੱਸ ਸਨ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY : SARA YAHA | | Last Updated :29 June 2018























