*ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅੱਕਾਂਵਾਲੀ ‘ਚ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ*

0
15

ਮਾਨਸਾ, 17 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ) 

ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅੱਕਾਂਵਾਲੀ ਵਿਖੇ ਵਿਦਿਆਰਥੀਆਂ ਅੰਦਰ ਕੌਮੀ ਸੇਵਾ ਭਾਵਨਾ ਨੂੰ ਉਜਾਗਰ ਕਰਨ ਲਈ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਸਕੂਲ ਮੁਖੀ ਸ੍ਰ. ਨਰਿੰਦਰ ਸਿੰਘ ਮੋਹਲ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਵਿੱਚ ਨੋਡਲ ਗੁਰਮੀਤ ਸਿੰਘ ਪੰਜਾਬੀ ਮਾਸਟਰ, ਗੁਰਦੀਪ ਸਿੰਘ ਲੈਕ. ਫਿਜ਼ੀਕਲ, ਸੁਖਵਿੰਦਰ ਸਿੰਘ ਪੀ.ਟੀ.ਆਈ., ਇਕਬਾਲ ਸਿੰਘ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਐਨ.ਐਸ.ਐਸ. ਦੀ ਮਹੱਤਤਾ , ਸਕੂਲ ਅਤੇ  ਆਲੇ-ਦੁਆਲੇ ਦੀ ਸਫ਼ਾਈ ਦੀ ਮਹੱਤਤਾ ਬਾਰੇ ਦੱਸਿਆ ਗਿਆ।
ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਸਕੂਲ ਅਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ, ਸਮੁੱਚੇ ਸਕੂਲ ਸਟਾਫ਼ ਨੇ ਵੀ ਇਸ ਕੈਂਪ ਵਿੱਚ ਵਿਦਿਆਰਥੀਆਂ ਨਾਲ ਸਹਿਯੋਗ ਕਰਕੇ ਆਪਣਾ ਯੋਗਦਾਨ ਪਾਇਆ। ਇਸ ਮੌਕੇ ਮਹਿਲਾ ਸਟਾਫ਼ ਅਤੇ ਮਿਡ-ਡੇਅ-ਮੀਲ ਵਰਕਰਾਂ ਦੀ ਸਹਾਇਤਾ ਨਾਲ ਸਾਰੇ ਹੀ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।
ਸਕੂਲ ਮੁਖੀ ਨਰਿੰਦਰ ਮੋਹਲ ਨੇ ਕਿਹਾ ਕਿ ਸਮੇਂ- ਸਮੇਂ ‘ਤੇ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਣਾ ਲਾਜ਼ਮੀ ਹੈ ਤਾਂ ਜੋ ਵਿਦਿਆਰਥੀ ਮਨਾਂ ਅੰਦਰ ਕੌਮੀ ਸੇਵਾ ਭਾਵਨਾਂ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ ਤਾਂ ਜੋ ਉਹ ਆਪਣੀਆਂ ਇਹਨਾਂ ਸੰਸਥਾਵਾਂ ਨੂੰ ਹੋਰ ਵਧੀਆ ਢੰਗ ਨਾਲ ਸੰਭਾਲਣ ਅਤੇ ਪਿਆਰ ਕਰਨ।

LEAVE A REPLY

Please enter your comment!
Please enter your name here