*ਪੀ.ਐਮ. ਸ੍ਰੀ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਧਨੌਲਾ ਵਿਖੇ ਸਮਾਜਿਕ ਸਿੱਖਿਆ ਵਿਸ਼ੇ ਸੰਬੰਧੀ ਪ੍ਰਦਰਸ਼ਨੀ ਲਗਾਈ*

0
4

ਬਰਨਾਲਾ, 25 ਨਵੰਬਰ  (ਸਾਰਾ ਯਹਾਂ) : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਪੀ.ਐਮ. ਸ੍ਰੀ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਧਨੌਲਾ ਵਿਖੇ ਸਮਾਜਿਕ ਸਿੱਖਿਆ ਵਿਸ਼ੇ ਸੰਬੰਧੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਵਿਸ਼ਾ ਅਧਿਆਪਕ ਹੇਮੰਤ ਸਿੰਘ, ਸੀਮਾ ਰਾਣੀ, ਜਸਪ੍ਰੀਤ ਕੌਰ, ਯਸਪ੍ਰੀਤ ਕੌਰ ਦੇ ਮਾਰਗਦਰਸ਼ਨ ਹੇਠ ਵਿਦਿਅਰਥੀਆਂ ਨੇ ਵੱਖ-ਵੱਖ ਵਰਕਿੰਗ ਮਾਡਲਾਂ ਅਤੇ ਚਾਰਟਾਂ ਰਾਹੀਂ ਸਮਾਜਿਕ ਸਿੱਖਿਆ ਵਿਸ਼ੇ ਸੰਬੰਧੀ ਜਾਣਕਾਰੀ ਰੌਚਕ ਢੰਗ ਨਾਲ ਦਰਸਾਈl ਸਕੂਲ ਮੁਖੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਅਤੇ ਚਾਰਟਾਂ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਕ੍ਰਿਰਿਅਤਮਕ ਰੁਚੀਆਂ ਦਾ ਵਿਕਾਸ ਹੁੰਦਾ ਹੈ ਅਤੇ ਵਿਦਿਆਰਥੀਆਂ ਦੀ ਵਿਸ਼ੇ ਸਬੰਧੀ ਸਮਝ ਵਿੱਚ ਵਾਧਾ ਹੁੰਦਾ ਹੈ। ਇਸ ਮੌਕੇ ਅਧਿਆਪਕਾ ਈਸ਼ਰਤ ਭੱਠਲ, ਰੇਬਤੀ ਬਾਲਾ, ਅਨੂਪਾ ਰਾਣੀ, ਸਾਰਿਕਾ ਜਿੰਦਲ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

LEAVE A REPLY

Please enter your comment!
Please enter your name here