*ਪੀ.ਜੀ.ਆਰ.ਐਸ. ਪੋਰਟਲ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ-ਡਿਪਟੀ ਕਮਿਸ਼ਨਰ*

0
24

ਮਾਨਸਾ, 10 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ):  ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ (PGRS) ਅਤੇ ਈ ਸੇਵਾ ਦੀਆਂ ਸੇਵਾਵਾਂ ਦੀ ਸਮੀਖਿਆ ਕੀਤੀ।

          ਉਨ੍ਹਾਂ ਸਰਕਾਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਮ ਲੋਕਾਂ ਵਲੋਂ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਈ ਸੇਵਾ ਅਤੇ ਪੀ.ਜੀ.ਆਰ.ਐਸ. ਪੋਰਟਲ ਸਰਕਾਰੀ ਸੇਵਾਵਾਂ ਵਿਚ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਜਾਂ ਪੀ.ਜੀ.ਆਰ.ਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤਕਰਤਾ ਦੀ ਸ਼ਿਕਾਇਤ ਦਾ ਸਮੇਂ-ਸਿਰ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਆਪੋ-ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ‘ਤੇ ਚੈੱਕ ਕਰਨ ਅਤੇ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਖੁਦ ਆਪਣੇ ਪੱਧਰ ‘ਤੇ ਵੀ ਇਸ ਦੀ ਮੋਨੀਟਰਿੰਗ ਕਰਨਗੇ ਅਤੇ ਇਸ ਸਬੰਧੀ ਕਿਸੇ ਪ੍ਰਕਾਰ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਤਹਿਸੀਲਦਾਰ ਮਾਨਸਾ ਸ੍ਰ ਅਮਰਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰ ਵਰਿੰਦਰ ਸਿੰਘ ਟਿਵਾਣਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here