*ਪੁਲੀਸ ਵੱਲੋਂ ਪਸ਼ੂ ਰਾਖਿਆਂ ਦੀ ਕੁੱਟਮਾਰ ਦਾ ਮਾਮਲਾ ਭਖਿਆ*

0
173

ਮਾਨਸਾ, 16 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) : ਮਾਨਸਾ ਜ਼ਿਲ੍ਹੇ ਦੇ ਪਿੰਡ ਢੈਪਈ ਦੇ ਪੁਲੀਸ ਵੱਲੋਂ ਪਸ਼ੂਆਂ ਰਾਖਿਆਂ ਦੀ ਕਥਿਤ ਕੁੱਟਮਾਰ ਦਾ ਮਾਮਲਾ ਭਖ ਗਿਆ ਹੈ। ਕਿਸਾਨਾਂ ਅਤੇ ਪਸ਼ੂ ਰਾਖਿਆਂ ਨੇ ਥਾਣਾ ਭੀਖੀ ਦੀ ਪੁਲੀਸ ’ਤੇ ਪਸ਼ੂ ਰਾਖਿਆਂ ਦੀ ਚੋਰੀ ਦੇ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਬੁਰੀ ਤਰ੍ਹਾਂ ਕੁੱਟਮਾਰ ਕਰਨ ਉਪਰੰਤ ਰਾਖਿਆਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ। ਥਾਣਾ ਭੀਖੀ ਦੀ ਪੁਲੀਸ ਨੇ ਕੁੱਟਮਾਰ ਦੇ ਦੋਸ਼ਾਂ ਨੂੰ ਨਕਾਰਿਆ ਹੈ।
ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਪਸ਼ੂ ਰਾਖੇ ਹਜ਼ਾਰੀ ਰਾਮ, ਪਟਵਾਰੀ ਰਾਮ,ਅਰਮ ਰਾਮ ਅਤੇ ਅਜੈ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕਿਸੇ ਵਿਅਕਤੀ ਦੀਆਂ 5 ਮੱਝਾਂ ਚੋਰੀ ਹੋ ਗਈਆਂ ਹਨ ਅਤੇ ਪੁਲੀਸ ਉਨ੍ਹਾਂ ਨੂੰ ਘਰੋਂ ਚੁੱਕਕੇ ਲੈ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਚੋਰੀ ਨਾ ਕਰਨ ਸਬੰਧੀ ਆਖਿਆ ਗਿਆ ਤਾਂ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੇ ਕਹਿਣ ’ਤੇ ਉਨ੍ਹਾਂ ਚੋਰ ਕਹਿਕੇ ਕੁੱਟਿਆ ਮਾਰਿਆ ਗਿਆ ਅਤੇ ਹੁਣ ਉਨ੍ਹਾਂ ਤੁਰਿਆ ਵੀ ਨਹੀਂ ਜਾਂਦਾ।
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਭੀਖੀ ਥਾਣਾ ਦੀ ਪੁਲੀਸ ’ਤੇ ਪਸ਼ੂ ਰਾਖਿਆਂ ਦੀ ਚੋਰੀ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ, ਜਦੋਂ ਕਿ ਇਨ੍ਹਾਂ ਵਿਅਕਤੀਆਂ ਨੇ ਕੋਈ ਚੋਰੀ ਨਹੀਂ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ’ਤੇ ਕਾਰਵਾਈ ਕੀਤੀ ਜਾਵੇ।
ਉਧਰ ਪਸ਼ੂ ਚੋਰੀ ਦੇ ਮਾਮਲੇ ਵਿੱਚ ਅਣਪਛਾਤਿਆਂ ’ਤੇ ਥਾਣਾ ਭੀਖੀ ਦੀ ਪੁਲੀਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਦੇ ਮੁਖੀ ਗੁਰਮੇਲ ਸਿੰਘ ਨੇ ਕਿਹਾ ਕਿ ਪੁਲੀਸ ਨੇ ਕੋਈ ਕੁੱਟਮਾਰ ਨਹੀਂ ਕੀਤੀ ਹੈ ਅਤੇ ਚੋਰੀ ਮਾਮਲੇ ’ਚ ਪੁੱਛਗਿੱਛ ਲਈ ਪਸ਼ੂ ਰਾਖਿਆਂ ਨੂੰ ਜ਼ਰੂਰ ਲਿਆਂਦਾ ਗਿਆ ਸੀ।

LEAVE A REPLY

Please enter your comment!
Please enter your name here