ਪੁੱਡਾ ਅਤੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫ਼ਤਰਾਂ ਦੀ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਅਚਨਚੇਤ ਚੈਕਿੰਗ

0
16

ਚੰਡੀਗੜ•, *ਸਾਰਾ ਯਹਾ* (ਬਲਜੀਤ ਸ਼ਰਮਾ) 23 ਜਨਵਰੀ : ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ, ਪੰਜਾਬ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅਤੇ ਪੁੱਡਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਸ੍ਰੀ ਤ੍ਰਿਪਤ ਬਾਜਵਾ ਨੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਜਸਕਰਨ ਸਿੰਘ ਨਾਲ ਸਵੇਰੇ 9.10 ‘ਤੇ ਵਿਕਾਸ ਭਵਨ ਪਹੁੰਚੇ ਅਤੇ ਐਂਟਰੀ ਗੇਟ ‘ਤੇ ਲੇਟ ਆਉਣ ਵਾਲਿਆਂ ਦੀ ਕਲਾਸ ਲਗਾਈ। ਇਸ ਤੋਂ ਬਾਅਦ ਉਹ 9.20 ਵਜੇ ਵਿਕਾਸ ਭਵਨ ਦੇ ਨਾਲ ਲੱਗਦੀ ਪੁੱਡਾ ਭਵਨ ਪਹੁੰਚੇ ਜਿੱਥੇ ਉਨ•ਾਂ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀਮਤੀ ਗੁਰਨੀਤ ਤੇਜ ਨੂੰ ਨਿਰਦੇਸ਼ ਦਿੱਤੇ ਕਿ ਉਹ ਗੈਰ ਹਾਜ਼ਰ ਰਹਿਣ ਵਾਲੇ ਅਤੇ ਲੇਟ ਆਉਣ ਵਾਲੇ ਸਾਰੇ ਕਰਮਚਾਰੀਆਂ ਬਾਰੇ ਵਿਸਥਾਰਤ ਰਿਪੋਰਟ ਉਨ•ਾਂ ਨੂੰ ਭੇਜਣ।
ਮੰਤਰੀ ਨੇ ਦੋਵਾਂ ਵਿਭਾਗਾਂ ਵਿਖੇ ਆਪਣੀ ਅਚਨਚੇਤ ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਨਵੰਬਰ ਮਹੀਨੇ ਉਨ•ਾਂ ਨੇ ਪੇਂਡੂ ਵਿਕਾਸ ਵਿਭਾਗ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ  ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਕੰਮਕਾਜ ਸੰਭਾਲਣ ਤੋਂ ਬਾਅਦ ਉਨ•ਾਂ ਨੇ ਅੱਜ ਪਹਿਲੀ ਵਾਰ ਪੁੱਡਾ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਹੈ।
ਅੱਜ ਕੀਤੀ ਗਈ ਚੈਕਿੰਗ ਬਾਰੇ ਜਾਣਕਾਰੀ ਦਿੰਦਿਆਂ ਉਨ•ਾਂ ਦੱਸਿਆ ਕਿ ਪਿਛਲੀ ਵਾਰ ਪੇਂਡੂ ਵਿਕਾਸ ਵਿਭਾਗ ਦੇ ਗੈਰ ਹਾਜ਼ਰ ਰਹਿਣ ਵਾਲੇ ਅਤੇ ਲੇਟ ਆਉਣ ਵਾਲੇ ਕਰਮਚਾਰੀਆਂ ਨੂੰ ਬਿਨਾਂ ਕਾਰਵਾਈ ਦੇ ਜਾਣ ਦਿੱਤਾ ਸੀ, ਪਰ ਡਿਊਟੀ ਤੋਂ ਦੁਬਾਰਾ ਫਿਰ ਗੈਰ ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇ ਕਰਮਚਾਰੀ ਦੁਬਾਰਾ ਗੈਰ ਹਾਜ਼ਰ ਪਾਏ ਗਏ ਤਾਂ ਅਧਿਕਾਰੀ ਜਿੰਮੇਵਾਰ ਹੋਣਗੇ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਰਵਿਘਨ ਅਤੇ ਸਮਾਂ ਬੱਧ ਸੇਵਾਵਾਂ  ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ  ਦਿੱਤੇ। ਮੰਤਰੀ ਨੇ ਇਹ ਵੀ ਕਿਹਾ ਕਿ ਫਾਈਲਾਂ ‘ਤੇ ਗੈਰ ਜ਼ਰੂਰੀ ਇਤਰਾਜ਼ ਲਾਉਣ ਅਤੇ ਫਾਈਲਾਂ ਦੇ ਨਬੇੜੇ ਵਿੱਚ ਦੇਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ•ਾਂ ਨਾਲ ਹੀ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਭ੍ਰਿਸ਼ਟ ਗਤੀਵਿਧੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼


EDITED BY : SARA YAHA | | Last Updated : 7:31pm 23 ਜਨਵਰੀ  2019

LEAVE A REPLY

Please enter your comment!
Please enter your name here