

ਮੁੰਬਈ: ਇੱਕ ਪਾਸੇ ਤੇਲ ਦੀਆਂ ਕੀਮਤਾਂ ‘ਚ ਰੋਜ਼ਾਨਾ ਉੱਛਾਲ ਆ ਰਿਹਾ ਹੈ ਤੇ ਦੂਜੇ ਪਾਸੇ ਰੁਪਇਆ ਡਾਲਰ ਦੇ ਮੁਕਾਬਲੇ ਹੇਠਾਂ ਖਿਸਕਦਾ ਜਾ ਰਿਹਾ ਹੈ। ਅੱਜ ਰੁਪਇਆ ਅਮਰੀਕੀ ਡਾਲਰ ਮੁਕਾਬਲੇ 74.27 ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ। ਸ਼ੁਰੂਆਤੀ ਕਾਰੋਬਾਰ ‘ਚ ਡਾਲਰ ਦੇ ਮੁਕਾਬਲੇ ਰੁਪਇਆ 73.88 ‘ਤੇ ਖੁੱਲ੍ਹਾ ਸੀ। ਇਸ ਤੋਂ ਪਹਿਲਾਂ ਸੋਮਵਾਰ ਡਾਲਰ ਮੁਕਾਬਲੇ ਰੁਪਇਆ 21 ਪੈਸੇ ਟੁੱਟ ਕੇ 74.06 ‘ਤੇ ਬੰਦ ਹੋਇਆ ਸੀ।
ਵਿਦੇਸ਼ੀ ਨਿਵੇਸ਼ਕਾਂ ਨੇ ਸੋਮਵਾਰ 1,805 ਕਰੋੜ ਦੇ ਸ਼ੇਅਰ ਵੇਚੇ। ਨਿਵੇਸ਼ਕ ਲਗਾਤਾਰ ਵਧ ਰਹੀ ਵਿਦੇਸ਼ੀ ਮੁਦਰਾ ਤੇ ਕੱਚੇ ਤੇਲ ਦੀਆਂ ਕੀਮਤਾਂ ਤੋਂ ਚਿੰਤਤ ਹਨ। ਓਧਰ ਰੁਪਏ ਦੀ ਗਿਰਾਵਟ ਨੂੰ ਲੈ ਕੇ ਮੋਦੀ ਸਰਕਾਰ ਕਾਂਗਰਸ ਦੇ ਨਿਸ਼ਾਨੇ ‘ਤੇ ਹੈ ਕਿਉਂਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਰੁਪਏ ‘ਚ ਕਮਜ਼ੋਰੀ ਨੂੰ ਲੈਕੇ ਸਵਾਲ ਚੁੱਕੇ ਸਨ। ਜ਼ਿਕਰਯੋਗ ਹੈ ਕਿ ਰੋਜ਼ਾਨਾ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀ ਮੋਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ।
EDITED BY : SARA YAHA | | Last Updated : 6:45 pm 09 October 2018























