ਪ੍ਰਕਾਸ਼ ਪੁਰਬ ਸਬੰਧੀ ਹਰਿਮੰਦਰ ਸਾਹਿਬ ‘ਚ ਫੁੱਲਾਂ ਦੀ ਅਲੌਕਿਕ ਸਜਾਵਟ, ਨਗਰ ਕੀਰਤਨ ਭਲਕੇ

0
11

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸੁੰਦਰ ਜਲੌਅ ਸਜਾਏ ਜਾਣਗੇ ਤੇ ਰਾਤ ਸਮੇਂ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ।

ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ। ਗੁਰੂ ਘਰ ਦੇ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਹ ਸੇਵਾ ਕਰਵਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਪੰਥਕ ਜਾਹੋ-ਜਲਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸਵੇਰੇ 7:00 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਬਜ਼ਾਰਾਂ ’ਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7:30 ਵਜੇ ਤੋਂ 1:00 ਵਜੇ ਤਕ ਗੁਰਮਤਿ ਸਮਾਗਮ ਹੋਏਗਾ ਜਿਸ ਵਿੱਚ ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਕੀਰਤਨੀ ਜਥੇ ਤੇ ਕਥਾਵਾਚਕ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 8:30 ਤੋਂ 12:00 ਵਜੇ ਤਕ ਸੁੰਦਰ ਜਲੌਅ ਸੱਜਣਗੇ। ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।

LEAVE A REPLY

Please enter your comment!
Please enter your name here