

ਸਰਦੂਲਗੜ੍ਹ/ਜੋਗਾ, 25 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸਾਫ-ਸਫਾਈ ਅਤੇ ਕੂੜੇ ਦੇ ਯੋਗ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਐੱਸ ਡੀ ਓ ਹਰਮਨਦੀਪ ਸਿੰਘ ਦੀ ਅਗਵਾਈ ਹੇਠ ਨਗਰ ਪੰਚਾਇਤ ਸਰਦੂਲਗੜ੍ਹ ਅਤੇ ਜੋਗਾ ਵਿੱਚ ਐਮਆਰਐਫ ਸੈਂਟਰ ਦਾ ਨਿਰੀਖਣ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਵਾਲੇ ਕਰਮਚਾਰੀਆਂ ਨੂੰ ਕੂੜੇ ਦੇ ਸਹੀ ਨਿਬੇੜੇ ਬਾਰੇ ਜਾਣਕਾਰੀ ਦਿੱਤੀ ਅਤੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਰਹਿੰਦ ਖੂੰਹਦ ਨੂੰ ਸਾੜਨ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਜਿਸ ਨਾਲ ਸਾਹ ਅਤੇ ਫੇਫੜੇ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਬਾਇਓਡੀਗਰੇਡੇਬਲ, ਨਾਨ-ਬਾਇਓਡੀਗਰੇਡੇਬਲ ਕੂੜੇ ਦੇ ਨਿਬੇੜੇ ਦੇ ਤਰੀਕਿਆਂ ਉੱਤੇ ਬਾਰੇ ਦਸਿਆ।
ਓਨ੍ਹਾਂ ਕੂੜਾ ਕਰਕਟ ਦੇ ਸਹੀ ਨਿਪਟਾਰੇ ਲਈ ਢੁਕਵੇਂ ਵਿਗਿਆਨਕ ਤਰੀਕੇ ਅਪਣਾਉਣ ਲਈ ਕਿਹਾ।
ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਹੀ ਪਾਉਣ। ਉਨ੍ਹਾਂ ਕਿਹਾ ਕਿ ਕੂੜਾ ਕਰਕਟ ਦਾ ਯੋਗ ਨਿਪਟਾਰਾ ਹਰ ਨਾਗਰਿਕ ਦਾ ਫਰਜ਼ ਹੈ ਇਸ ਲਈ ਸਾਰਿਆਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ।























