

ਮਾਨਸਾ 11, ਜੂਨ (ਸਾਰਾ ਯਹਾਂ) : ਬਾਬਾ ਭਾਈ ਗੁਰਦਾਸ ਡੇਰਾ ਲਾਗੇ ਸ਼ਹਿਰ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੀਤੀ ਜਾ ਰਹੀ ਛੱਪੜ ਦੀ ਪੁਟਾਈ ਦਾ ਕੰਮ ਸ਼ੁਰੂ ਕਰਵਾਉਣ ਸਬੰਧੀ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਦੀ ਅਗਵਾਈ ਵਿਚ ਸਮੂਹ ਕੌਂਸਲਰਾਂ, ਵਿਧਾਇਕ ਮਾਨਸਾ ਤੇ ਹੋਰ ਸ਼ਹਿਰੀਆਂ ਦੀ ਲਕਸ਼ਮੀ ਨਰਾਇਣ ਮੰਦਰ ਮਾਨਸਾ ਵਿਖੇ ਇੱਕ ਮੀਟਿੰਗ ਬੁਲਾਈ ਗਈ, ਜਿਸ ਵਿਚ ਨਗਰ ਕੌਂਸਲ ਵੱਲੋਂ ਇਸ ਕੰਮ ਪ੍ਰਤੀ ਸ਼ਹਿਰੀਆਂ ਦੇ ਵਿਚਾਰ ਲਏ ਗਏ। ਇਸ ਮੌਕੇ ਬੋਲਦਿਆਂ ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਹਿੱਤ ਲਈ ਇਹ ਕੰਮ ਸ਼ੁਰੂ ਕਰਵਾਇਆ ਗਿਆ ਸੀ, ਹੁਣ ਇਸ ਨੂੰ ਰੋਕ ਦਿੱਤਾ ਗਿਆ ਹੈ। ਇਸ ਵਾਸਤੇ ਲੋਕਾਂ ਦੀ ਰਾਇ ਮੰਗੀ ਗਈ ਹੈ, ਜਿਸ ਵਿਚ ਸਾਰੇ ਸ਼ਹਿਰੀਆਂ ਨੇ ਹਾਂ-ਪੱਖੀ ਹੁੰਗਾਰਾ ਦਿੰਦਿਆਂ ਇਹ ਕੰਮ ਸ਼ੁਰੂ ਕਰਵਾਉਣ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਉਹ ਇਸ ਸਬੰਧੀ ਨਗਰ ਕੌਂਸਲ ਦੀ ਹਰ ਕੋਸ਼ਿਸ਼ ਵਿਚ ਸਹਿਯੋਗ ਕਰਨ ਲਈ ਤਿਆਰ ਹਨ। ਇਸ ਮੌਕੇ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਕਿਹਾ ਕਿ ਬਰਸਾਤੀ ਮੌਸਮ ਵਿਚ ਸੜਕਾਂ ‘ਤੇ ਪਾਣੀ ਖੜ•ਣ ਨਾਲ ਸ਼ਹਿਰੀਆਂ ਨੂੰ ਹਰ ਵਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰ ਨਗਰ ਕੌਂਸਲ ਵੱਲੋਂ ਟੋਭੇ ਦੀ ਖੁਦਵਾਈ ਕਰਵਾਕੇ ਇਸ ਪਾਣੀ ਦੀ ਨਿਕਾਸੀ ਕਰਵਾਉਣ ਦੇ ਜਿਹੜੇ ਯਤਨ ਕੀਤੇ ਗਏ ਹਨ ਉਹ ਸ਼ਲਾਘਾਯੋਗ ਹਨ। ਉਨ•ਾਂ ਕਿਹਾ ਕਿ ਇਸ ਜਗ•ਾ ‘ਤੇ ਪਾਣੀ ਸਟੋਰ ਕਰਨ ਤੋਂ ਇਲਾਵਾ ਕੌਂਸਲ ਵੱਲੋਂ ਸੈਰਗਾਹ ਵੀ ਬਣਾਈ ਜਾਵੇਗੀ। ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਅਜਿਹੀਆਂ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਇੱਥੇ ਮਾਈਨਿੰਗ ਹੋਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਕੋਈ ਵੀ ਸੱਚਾਈ ਨਹੀਂ ਹੈ। ਉਨ•ਾਂ ਇਹ ਵੀ ਕਿਹਾ ਕਿ ਇਸ ਸਬੰਧੀ ਟੈਂਡਰ ਉਨ ਦੀ ਨਿਯੁਕਤੀ ਤੋਂ ਪਹਿਲਾਂ ਕਰਵਾਏ ਗਏ ਸਨ, ਜਿਸ ਦਾ ਕੰਮ ਉਨ•ਾਂ ਵੱਲੋਂ ਸ਼ਹਿਰ ਦੀ ਬਿਹਤਰੀ ਲਈ ਸ਼ੁਰੂ ਕਰਵਾਇਆ ਗਿਆ ਹੈ। ਉਨ ਕਿਹਾ ਕਿ ਇਸ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਇਹ ਕੰਮ ਦੁਬਾਰਾ ਸ਼ੁਰੂ ਕਰਵਾਇਆ ਜਾਵੇਗਾ ਤਾਂ ਜੋ ਬਰਸਾਤੀ ਮੌਸਮ ਤੋਂ ਪਹਿਲਾਂ-ਪਹਿਲਾਂ ਇਸ ਪ੍ਰਾਜੈਕਟ ਦਾ ਨਿਰਮਾਣ ਕਰਕੇ ਸ਼ਹਿਰੀਆਂ ਨੂੰ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ। ਉਨ ਕਿਹਾ ਕਿ ਇਸ ਦੇ ਨਾਲ-ਨਾਲ ਸ਼ਹਿਰ ਵਿਚ ਹੋਰ ਵੀ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਗਏ ਹਨ ਜੋ ਛੇਤੀ ਮੁਕੰਮਲ ਹੋ ਜਾਣਗੇ।
EDITED BY : SARA YAHA | | Last Updated :11 June 2018






















