*ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਨੂੰ ਸਮਰਪਿੱਤ ਭਾਜਪਾ ਆਗੂਆਂ ਨੇ ਲਗਾਇਆ ਖੂਨਦਾਨ ਕੈਂਪ*

0
15

ਬੁਢਲਾਡਾ 21 ਸਤੰਬਰ (ਸਾਰਾ ਯਹਾਂ/ਮੇਹਤਾ ਅਮਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੱਲ ਰਹੇ ਪੰਦਰਵਾੜੇ ਤਹਿਤ ਹਲਕਾ ਬੁਢਲਾਡਾ ਦਾ ਅੰਦਰ ਖੂਨਾਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੀ ਅਗਵਾਈ ਕਰਦਿਆਂ ਹਲਕਾ ਇੰਚਾਰਜ ਭੋਲਾ ਸਿੰਘ ਹਸਨਪੁਰ ਸਾਬਕਾ ਜਿਲਾ ਪ੍ਰਧਾਨ ਰਕੇਸ਼ ਕੁਮਾਰ ਜੈਨ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਦੇ ਜਨਮਦਿਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਸਮਾਜਸੇਵੀ ਕੰਮ ਵੀ ਕੀਤੇ ਜਾ ਰਹੇ ਹਨ। ਜਿਸ ਤਹਿਤ ਅੱਜ ਖੂਨਦਾਨ ਕੈਂਪ ਵਿੱਚ ਭਾਰਤੀ ਜਨਤਾ ਪਾਰਟੀ ਦੇ ਹਰੇਕ ਵਰਗ ਦੇ ਆਗੂਆਂ ਵੱਲੋਂ ਵਧ ਚੜ ਕੇ ਖੂਨਦਾਨ ਦਿੱਤਾ ਗਿਆ। ਇਸ ਮੋਕੇ ਬਲੱਡ ਬੈਂਕ ਮਾਨਸਾ ਦੀ ਟੀਮ ਵੱਲੋਂ ਸੁਨੈਣਾ ਮੰਗਲਾ ਦੀ ਅਗਵਾਈ ਹੇਠ 76 ਵਿਅਕਤੀਆਂ ਤੋਂ ਬਲੱਡ ਇਕੱਠਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਦੁਰਘਟਨਾਵਾਂ ਜਾਂ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਤੁਰੰਤ ਉਪਚਾਰ ਮਿਲ ਸਕੇ ਅਤੇ ਖੂਨਦਾਨ ਕਰਨ ਨਾਲ ਸਰੀਰ ਅੰਦਰ ਨਵਾਂ ਖੂਨ ਬਣਦਾ ਹੈ ਜੋ ਸਾਡੇ ਸਿਹਤ ਲਈ ਬਹੁਤ ਵਧੀਆ ਹੁੰਦਾ ਹੈ।  ਇਸ ਖੂਨਦਾਨ ਕੈਂਪ ਵਿੱਚ ਭਾਜਪਾ ਆਗੂਆਂ ਵੱਲੋਂ ਪੂਰਾ ਉਤਸਾਹ ਦੇਖਣ ਨੂੰ ਮਿਲਿਆ। ਇਸ ਮੌਕੇ ਖੂਨਦਾਨ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਯੋਗਿਤਾ ਜੈਨ, ਮੰਡਲ ਪ੍ਰਧਾਨ ਕੁਸ਼ਦੀਪ ਵਾਤਿਸ਼, ਮਨਮੰਦਰ ਸਿੰਘ ਕਲੀਪੁਰ, ਗਗਨਦੀਪ ਸ਼ਰਮਾਂ, ਮੇਜਰ ਸਿੰਘ ਕੁਲੈਹਿਰੀ, ਯਸ਼ਪਾਲ ਗਰਗ, ਸੁਰਿੰਦਰ ਕੁਮਾਰ ਪਾਲਾ, ਮੰਗੂ ਸਿੰਘ ਬੀਰੋਕੇ, ਤੋਂ ਇਲਾਵਾ ਬਲੱਡ ਬੈਂਕ ਦੀ ਟੀਮ ਅਤੇ ਖੂਨਦਾਨੀ ਮੌਜੂਦ ਸਨ। 

LEAVE A REPLY

Please enter your comment!
Please enter your name here