

ਨਵੀਂ ਦਿੱਲੀ— ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨ ਨੂੰ ਸ਼ਰਧਾਂਜਲੀ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਧਿਆਪਕਾਂ ਵਲੋਂ ਸਿਖਾਏ ਗਏ ਗੁਣ ਜੀਵਨ ਭਰ ਵਿਦਿਆਰਥੀਆਂ ਦੇ ਨਾਲ ਰਹਿੰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੇਕਰ ਕੋਈ ਸਮਾਜ ਨੂੰ ਸਾਰਥਕ ਅਤੇ ਸਕਾਰਾਤਮ ਰੂਪ ਨਾਲ ਅੱਗੇ ਲੈ ਕੇ ਜਾਣ ਦਾ ਕੰਮ ਕਰਦਾ ਹੈ ਤਾਂ ਉਹ ਅਧਿਆਪਕ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਅਤੇ ਮੈਨੂੰ ਖੁਸ਼ੀ ਹੈ ਕਿ ਸਾਡੇ ਅਧਿਆਪਕ ਪੂਰੀ ਮਿਹਨਤ ਤੇ ਪ੍ਰਤੀਬੱਧਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ।

EDITED BY : SARA YAHA | | Last Updated : 7:45 pm 5 September 2018























