*ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ—ਡਿਪਟੀ ਕਮਿਸ਼ਨਰ*

0
17

ਮਾਨਸਾ, 28 ਮਈ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ, 2025 ਤੱਕ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈਬਸਾਈਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਬਾਲ ਪੁੁਰਸਕਾਰ ਵਿਚ ਇਕ ਮੈਡਲ ਹੁੰਦਾ ਹੈ ਜੋ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸ਼ਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਦਾ ਹੈ ਜਿੰਨ੍ਹਾਂ ਬੱਚਿਆ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿੰਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ ਅਸਾਧਾਰਨ ਉਪਲਬਧੀਆਂ ਹਾਸਿਲ ਕੀਤੀਆਂ ਹੋਣ। ਉਹ ਅਸਾਧਾਰਨ ਬੱਚੇ ਜਿੰਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਉਪਲਬਧੀ ਕੀਤੀ ਹੋਵੇ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ।
        ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ, ਤਾਂ ਜੋ ਇੰਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਨਸਾ, ਕਮਰਾ ਨੰਬਰ 27/33, ਪਹਿਲੀ ਮੰਜ਼ਿਲ ਜਿ਼ਲ੍ਹਾ ਪ੍ਹਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here