*ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਮੁਫ਼ਤ ਜਾਂਚ ਲਈ ਲਗਾਇਆ ਵਿਸ਼ੇਸ਼ ਕੈਂਪ- ਸਿਵਲ ਸਰਜਨ*

0
17

 ਮਾਨਸਾ, 23 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) : ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅੱਜ ਜੱਚਾ-ਬੱਚਾ ਹਸਪਤਾਲ ਮਾਨਸਾ ਵਿੱਚ ਵਿਸ਼ੇਸ ਜਾਂਚ ਕੈਂਪ ਲਗਾਇਆ ਗਿਆ। ਇਸ ਕੈੰਪ ਵਿੱਚ ਡਾ. ਰਸ਼ਮੀ ਔਰਤ ਰੋਗਾਂ ਦੇ ਮਾਹਰ ਡਾਕਟਰ ਵੱਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ l
        ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਅਤੇ 23 ਤਰੀਕ ਨੂੰ ਜ਼ਿਲ੍ਹਾ ਹਸਪਤਾਲ ਅਤੇ ਐਸ.ਡੀ.ਐਚ. ਪੱਧਰ ‘ਤੇ ਇਹ ਜਾਂਚ ਕੈੰਪ ਲਗਾਏ ਜਾਂਦੇ ਹਨ, ਇਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਓਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ,ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ

ਹੈ ਤਾਂ ਜੋ ਜਣੇਪੇ ਸਮੇਂ ਜੱਚਾ-ਬੱਚਾ  ਤੰਦਰੁਸਤ ਰਹਿ ਸਕਣ। ਓਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵੱਧਣਾ, ਖੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਓਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਤੰਦਰੁਸਤ ਹੋਣ।
  ਇਸ ਮੌਕੇ ਡਾ. ਰਸ਼ਮੀ ਔਰਤ ਰੋਗਾਂ ਦੇ ਮਾਹਿਰ ਨੇ ਕਿਹਾ ਕਿ ਗਰਭਵਤੀ ਮਾਵਾਂ ਨੂੰ ਆਮ ਔਰਤ ਨਾਲੋਂ ਪੌਸ਼ਟਿਕ ਅਤੇ ਜਿਆਦਾ ਭੋਜਨ ਦੀ ਜ਼ਰੂਰਤ ਹੁੰਦੀ ਹੈ। ਹਰੇਕ ਗਰਭਵਤੀ ਔਰਤ ਨੂੰ ਨਿਯਮਿਤ ਤੌਰ ‘ਤੇ ਆਪਣੀ ਡਾਕਟਰੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here