*ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਹਰ ਮਹੀਨੇ 09 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਲਈ ਲੱਗਦੈ ਵਿਸ਼ੇਸ਼ ਕੈਂਪ*

0
27

ਮਾਨਸਾ, 09 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)
ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਤਾਰੀਖ ਅਤੇ 23 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।
            ਇਸ ਲੜੀ ਤਹਿਤ ਅੱਜ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਡਾ.ਬਲਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਡਾ. ਰਜਨੀ ਸਿੰਗਲਾ ਮੈਡੀਕਲ ਅਫ਼ਸਰ (ਔਰਤ ਰੋਗਾਂ ਦੇ ਮਾਹਿਰ) ਦੁਆਰਾ ਜਾਂਚ ਕੈਂਪ ਲਗਾਇਆ ਗਿਆ।
        ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈੱਕਅਪ ਦੇ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖ਼ੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ, ਆਇਓਡੀਨ ਯੁਕਤ ਨਮਕ ਦੀ ਵਰਤੋਂ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਜਣੇਪੇ ਸਮੇਂ ਜੱਚਾ ਬੱਚਾ ਦੋਨੋ ਤੰਦਰੁਸਤ ਰਹਿ ਸਕਣ ਅਤੇ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਇਸ ਕੈਂਪ ਵਿੱਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਮਾਵਾਂ ਸਲਾਹ ਲੈ ਸਕਦੀਆਂ ਹਨ।
          ਇਸ ਮੌਕੇ ਡਾ. ਪਰਵਰਿਸ਼ ਜਿੰਦਲ ਬੱਚਿਆਂ ਦੇ ਮਾਹਿਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here