

ਮਾਨਸਾ 3 ਅਗਸਤ(ਬਪਸ):ਸਰਕਾਰੀ ਪ੍ਰਾਇਮਰੀ ਸਕੂਲ ਭੰਮੇ ਖ਼ੁਰਦ ਵਿਖੇ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ ਵੱਲੋਂ ਦਿੱਤੀ ਗਈ ਵਿਸ਼ੇਸ਼ ਗ੍ਰਾਂਟ ਦੁਆਰਾ ਬਣਾਏ ਗਏ ਵਿਸ਼ੇਸ਼ ਸਮਾਰਟ ਕਲਾਸ ਰੂਮ, ਕਿਚਨ ਸ਼ੈੱਡ, ਬਾਥਰੂਮ ਬਲਾਕ, ਪਾਰਕ ਅਤੇ ਚਾਰਦੀਵਾਰੀ ਦਾ ਉਦਘਾਟਨ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਕੀਤਾ। ਇਸ ਉਦਘਾਟਨੀ ਸਮਾਰੋਹ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਜਸਪਾਲ ਸਿੰਘ ਔਲਖ ਵੀ ਵਿਸ਼ੇਸ਼ ਤੌਰ ਤੇ ਸਕੂਲ ਵਿੱਚ ਪਹੁੰਚੇ। ਉਦਘਾਟਨ ਮੌਕੇ ਸਮੂਹ ਪਿੰਡ ਵਾਸੀ ਅਤੇ ਮੋਹਤਵਾਰ ਵਿਅਕਤੀ ਹਾਜ਼ਰ ਸਨ ਇਸ ਮੌਕੇ ਬੋਲਦਿਆਂ ਦਲਾ ਸਿੰਘ ਭੁੰਦੜ ਨੇ ਕਿਹਾ ਕਿ ਹਲਕੇ ਵਿੱਚ ਸਕੂਲ ਸੁਧਾਰ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਐਮਪੀ ਕੋਟੇ ਵਿੱਚੋਂ ਵਿਸ਼ੇਸ਼ ਗ੍ਰਾਂਟਾਂ ਦੇ ਕੇ ਸਕੂਲਾਂ ਦੀਆਂ ਨੁਹਾਰਾਂ ਬਦਲ ਲਈ ਉਹ ਸਿਰਤੋੜ ਯਤਨ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਜਸਪਾਲ ਸਿੰਘ ਗੋਇਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਲਕਾ ਵਿਧਾਇਕ ਭੂੰਦੜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਯਤਨ ਕਰ ਰਹੇ ਹਨ ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਤੇ ਵਰਤੇ ਗਏ ਪੈਸੇ ਨਾਲ ਜਿੱਥੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਉੱਥੇ ਹੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਸਕਾਰਾਤਮਿਕ ਪ੍ਰਭਾਵ ਪਵੇਗਾ। ਇਸ ਮੌਕੇ ਮੁੱਖ ਅਧਿਆਪਕ ਸੁਸ਼ੀਲ ਕੁਮਾਰ ਗੋਇਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਕੁਲਵਿੰਦਰ ਸਿੰਘ, ਸੰਦੀਪ ਸਿੰਗਲਾ, ਰੰਜਨਾ, ਅਮਨਦੀਪ ਕੌਰ’ ਸਰਬਜੀਤ ਕੌਰ, ਗੁਰਦੀਪ ਸਿੰਘ ਕਾਲਾ ਸਿੰਘ ਲਖਵੀਰ ਸਿੰਘ ਗੁਰਪ੍ਰੀਤ ਸਿੰਘ ਗੁਰਜੰਟ ਸਿੰਘ ਗੁਲਾਬ ਸਿੰਘ ਸਾਬਕਾ ਸਰਪੰਚ ਗੁਰਬਚਨ ਕੌਰ, ਭੋਲਾ ਸਿੰਘ ਸਮੂਹ ਪਿੰਡ ਵਾਸੀ, ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜਰ ਸਨ।























