

ਮਾਨਸਾ, 07 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਲਈ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਇਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਨ੍ਹਾਂ ਹਦਾਇਤਾਂ ਦੇ ਸਨਮੁਖ ਪੰਜਾਬ ਰਾਜ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਅਰਲੀ ਚਾਇਲਡ ਕੇਅਰ ਐਂਡ ਐਜੂਕੇਸ਼ਨ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਪਾਸੋਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਜਾਰੀ ਚੈੱਕ ਲਿਸਟ ਅਨੁਸਾਰ ਪ੍ਰਾਈਵੇਟ ਪਲੇਅ ਵੇਅ ਸਕੂਲਾਂ ਨੂੰ ਰਜਿਸਟ੍ਰੇਸ਼ਨ ਲਈ ਹਦਾਇਤਾਂ ਵਿੱਚ ਦਰਜ ਫਾਰਮ ਨੰ.1 ਵਿੱਚ ਭਰਕੇ ਫਾਇਲ ਦੋ ਪਰਤਾਂ ਸਮੇਤ ਰੰਗਦਾਰ ਫੋਟੋਆਂ ਵਿੱਚ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸਾਹਮਣੇ ਬਾਲ ਭਵਨ, ਵਿਸ਼ਾਲ ਸਟੂਡੀਓ ਵਾਲੀ ਗਲੀ, ਨਿਊ ਕੋਰਟ ਰੋੜ, ਮਾਨਸਾ ਵਿਖੇ ਜਮ੍ਹਾਂ ਕਰਵਾਉਣੀ ਹੋਵੇਗੀ, ਜਿਸ ਦੀ ਬਾਅਦ ਵਿੱਚ ਵੈਰੀਫਿਕੇਸ਼ਨ ਕਰਵਾਈ ਜਾਵੇਗੀ। ਪੰਜਾਬ ਸਰਕਾਰ ਪਾਸੋਂ ਜਾਰੀ ਨੋਟੀਫਿਕੇਸ਼ਨ ਵੈੱਬਸਾਈਟ https://mansa.nic.in ‘ਤੇ ਉਪਲਬੱਧ ਹੈ।























