

ਸਰਦੂਲਗੜ੍ਹ (ਸਾਰਾ ਯਹਾ) : ਇੱਥੋਂ ਦੇ ਪਿੰਡ ਮੀਰਪੁਰ ਖੁਰਦ ‘ਚ ਪ੍ਰਾਈਵੇਟ ਸਕੂਲ ਦੀ ਕੰਧ ਡਿੱਗਣ ਨਾਲ 12ਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਕ ਫਰਾਰ ਹਨ। ਬੀਐਸਡੀ ਸਕੂਲ ਮੀਰਪੁਰ ਖੁਰਦ ‘ਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ 300 ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ।
ਸਕੂਲ ਦੀ ਇਮਰਾਤ ਖਸਤਾ ਹਾਲਤ ਹੋਣ ਕਾਰਨ ਇਹ ਘਟਨਾ ਵਾਪਰੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਫੀਸਾਂ ਇਸ ਲਈ ਭਰਦੇ ਹਨ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਚੰਗੀਆਂ ਸੁਵਿਧਾਵਾਂ ਮਿਲ ਸਕਣ ਪਰ ਸਕੂਲ ਦੀ ਖਸਤਾ ਹਾਲਤ ਦੇ ਚੱਲਦਿਆਂ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਨੇ ਸਕੂਲ ਪ੍ਰਸ਼ਾਸਨ ਨਾਲ ਸਮਝੌਤਾ ਕਰ ਲਿਆ ਹੈ। ਪਹਿਲਾਂ ਸਕੂਲ ਪ੍ਰਸ਼ਾਸਨ ਖਿਲਾਫ ਕਾਰਵਾਈ ਕਰਨ ਦੀ ਗੁਹਾਰ ਲਾਉਣ ਵਾਲੇ ਮਾਪਿਆਂ ਨੇ ਹੁਣ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਹੈ।
EDITED BY : SARA YAHA | | Last Updated : 6:25 pm 30 august 2018






















