
ਮਾਨਸਾ, 22 ਦਸੰਬਰ (ਹੀਰਾ ਮਿੱਤਲ)
(ਬਲਜੀਤ ਸ਼ਰਮਾ) : ਜ਼ਿਲ੍ਹਾ ਮਾਨਸਾ ਦੇ ਬਾਸ਼ਿੰਦਿਆਂ ਨੂੰ ਪੰਚਾਇਤੀ ਚੋਣਾਂ ਦੌਰਾਨ ਸ਼ਰਾਬ ਵੰਡਣ ਦੀ ਕਿਸੇ ਵੀ ਕਾਰਵਾਈ ਬਾਰੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕਰਦਿਆਂ ਮਾਨਸਾ ਦੇ ਐਸ.ਐਸ.ਪੀ. ਮਨਧੀਰ ਸਿੰਘ ਨੇ ਕਿਹਾ ਹੈ ਕਿ ਇਸ ਸਰਹੱਦੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੰਡਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
(ਬਲਜੀਤ ਸ਼ਰਮਾ) : ਜ਼ਿਲ੍ਹਾ ਮਾਨਸਾ ਦੇ ਬਾਸ਼ਿੰਦਿਆਂ ਨੂੰ ਪੰਚਾਇਤੀ ਚੋਣਾਂ ਦੌਰਾਨ ਸ਼ਰਾਬ ਵੰਡਣ ਦੀ ਕਿਸੇ ਵੀ ਕਾਰਵਾਈ ਬਾਰੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕਰਦਿਆਂ ਮਾਨਸਾ ਦੇ ਐਸ.ਐਸ.ਪੀ. ਮਨਧੀਰ ਸਿੰਘ ਨੇ ਕਿਹਾ ਹੈ ਕਿ ਇਸ ਸਰਹੱਦੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੰਡਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਚਾਇਤੀ ਚੋਣਾਂ ਦੌਰਾਨ ਗ਼ੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਜਾਂ ਕੋਈ ਵੀ ਨਸ਼ਾ ਵੰਡਣ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ, “ਚੋਣਾਂ ਦੇ ਮੱਦੇਨਜ਼ਰ ਅਸੀਂ ਪੁਲਿਸ ਗਸ਼ਤ, ਖ਼ੁਫ਼ੀਆ ਤੰਤਰ ਅਤੇ ਛਾਪੇਮਾਰੀ ਹੋਰ ਤੇਜ਼ ਕਰ ਦਿੱਤੀ ਹੈ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਹਰ ਹੀਲੇ ਪਾਲਣਾ ਕੀਤੀ ਜਾਵੇਗੀ।” ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੋਣਾਂ ਲਈ ਬਣਾਏ ਗਏ ਸਮੁੱਚੇ ਪੋਲਿੰਗ ਬੂਥਾਂ ਲਈ ਤੈਅ ਕੀਤੀਆਂ 275 ਲੋਕੇਸ਼ਨਾ ‘ਤੇ ਸਖ਼ਤ ਨਿਗਰਾਨੀ ਰੱਖਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਤਿਆਰ ਕੀਤੇ ਗਏ ਐਕਸ਼ਨ ਪਲਾਨ ਨੂੰ ਬਿਨਾਂ ਕਿਸੇ ਊਣਤਾਈ ਦੇ ਅਮਲੀਜਾਮਾ ਪਹਿਨਾਇਆ ਜਾਵੇਗਾ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸਰਹੱਦੀ ਸੂਬੇ ਹਰਿਆਣਾ ਤੋਂ ਸਪਲਾਈ ਹੋਣ ਵਾਲੀ ਸ਼ਰਾਬ ਨੂੰ ਰੋਕਣ ਲਈ 25 ਅੰਤਰ-ਰਾਜੀ ਸਰਹੱਦੀ ਪੁਲਿਸ ਨਾਕੇ ਲਾ ਕੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਨ੍ਹਾਂ ਰਾਹਾਂ ‘ਤੇ ਨਸ਼ਾ ਤਸਕਰੀ ਘਟਨਾਵਾਂ ਪਹਿਲਾਂ ਵਾਪਰ ਚੁੱਕੀਆਂ ਹਨ, ਉਥੇ ਵਿਸ਼ੇਸ਼ ਨਾਕੇ ਲਾਏ ਕੇ ਹਰਿਆਣਾ ਤੋਂ ਪੰਜਾਬ ਵਿੱਚ ਮਾਨਸਾ ਰਾਹੀਂ ਆਉਂਦੀ ਸ਼ਰਾਬ ਦੀ ਸਪਲਾਈ ਲਾਈਨ ਨੂੰ ਮੁਕੰਮਲ ਤਰੀਕੇ ਨਾਲ ਤੋੜ ਦਿੱਤਾ ਗਿਆ ਹੈ।
ਐਸ.ਐਸ.ਪੀ. ਮਨਧੀਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚਣ ਜਾਂ ਵੰਡਣ ਦਾ ਪਤਾ ਲਗਦਾ ਹੈ ਤਾਂ ਉਹ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਜਾਂ ਕਿਸੇ ਵੀ ਪੁਲਿਸ ਅਧਿਕਾਰੀ ਨਾਲ ਫ਼ੋਨ ਨੰਬਰ 9780005307 ‘ਤੇ ਸੰਪਰਕ ਕਰ ਸਕਦਾ ਹੈ ਜਾਂ ਮਾਨਸਾ ਪੁਲਿਸ ਦੇ ਫ਼ੇਸਬੁੱਕ ਪੇਜ ‘ਤੇ ਜਾਣਕਾਰੀ ਸਾਂਝੀ ਕਰ ਸਕਦਾ ਹੈ।
EDITED BY : SARA YAHA | | Last Updated : 7:43 PM 22 ਦਸੰਬਰ 2018
























