

ਚੰਡੀਗੜ੍ਹ/ ਮੋਹਾਲੀ, 11 ਦਸੰਬਰ , (ਸਾਰਾ ਯਹਾ,ਹਨੀ ਬਾਂਸਲ ) – ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ, ਪੰਜਾਬੀ ਜਾਗਰਣ ਦੇ ਪਹਿਲੇ ਐਡੀਟਰ ਅਤੇ ਰੋਜ਼ਾਨਾ ਸਪੋਕਸਮੈਨ ਦੇ ਐਡੀਟਰ ਉੱਘੇ ਪੱਤਰਕਾਰ ਸ. ਸ਼ੰਗਾਰਾ ਸਿੰਘ ਭੁੱਲਰ ਅੱਜ ਸ਼ਾਮ ਪੰਜ ਵਜੇ ਅਕਾਲ ਚਲਾਣਾ ਕਰ ਗਏ । ਉਹਨਾਂ ਨੇ ਕੁਝ ਸਮਾਂ ‘ਵਿਸ਼ਵ ਵਾਰਤਾ’ ਲਈ ਵੀ ਆਪਣੀਆਂ ਸੇਵਾਵਾਂ ਨਿਭਾਈਆਂ।
ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਅੱਜਕਲ ਕੋਠੀ ਨੰਬਰ 3602 ਸੈਕਟਰ-69 ਮੋਹਾਲੀ ਵਿਖੇ ਪਰਿਵਾਰ ਸਮੇਤ ਰਹਿੰਦੇ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 12 ਦਸੰਬਰ ਨੂੰ ਦੁਪਹਿਰੇ ਤਿੰਨ ਵਜੇ ਮੁਹਾਲੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਹ ਆਪਣੇ ਪਿਛੇ ਪਤਨੀ ਤੋਂ ਇਲਾਵਾ ਦੋ ਬੇਟੇ ਤੇ ਇੱਕ ਬੇਟੀ ਛੱਡ ਗਏ ਹਨ।























