*ਪੰਜਾਬੀ ‘ਵਰਸਿਟੀ ਅੰਤਰ ਕਾਲਜ ਹੈਂਡਵਾਲ ਮੁਕਾਬਲੇ ਵਿੱਚ ਨਹਿਰੂ ਕਾਲਜ ਦੀਆਂ ਖਿਡਾਰਨਾਂ ਨੇ ਜਿੱਤਿਆ ਚਾਂਦੀ ਦਾ ਤਗਮਾ; ਖਿਡਾਰਨਾਂ ਅੰਤਰ ਵਰਸਿਟੀ ਕੈਂਪ ਲਈ ਚੁਣੀਆ*

0
22

29 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਖਾਲਸਾ ਕਾਲਜ ਪਟਿਆਲਾ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਆਯੋਜਿਤ ਅੰਤਰ-ਕਾਲਜ ਹੈਂਡਬਾਲ ਮੁਕਾਬਲਿਆਂ ਵਿੱਚ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੀਆਂ ਖਿਡਾਰਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ।

ਕਾਲਜ ਪਹੁੰਚਣ ਤੇ ਖਿਡਾਰਣਾਂ ਦਾ ਨਿੱਘਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਹਰਦੀਪ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਹਰ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ। ਉਹਨਾਂ ਕਿਹਾ ਕਿ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਇਹ ਮੈਡਲ ਕਾਲਜ ਦੇ ਨਾਂਅ ਹੋਇਆ ਹੈ।

ਡਾ. ਹਰਦੀਪ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਕਾਲਜ ਦੀ ਖੇਡਾਂ ਅਤੇ ਅਕਾਦਮਿਕ ਬੇਹਤਰੀ ਲਈ ਹਰ ਸੰਭਵ ਯਤਨ ਜਾਰੀ ਰਹੇਗਾ। ਉਹਨਾਂ ਟੀਮ ਇੰਚਾਰਜ ਡਾ. ਕੁਲਦੀਪ ਸਿੰਘ ਅਤੇ ਡਾ. ਸਤਵੀਰ ਕੌਰ ਨੂੰ ਵੀ ਇਸ ਉਪਲਬਧੀ ਲਈ ਵਧਾਈ ਦਿੱਤੀ।

ਖਿਡਾਰਨ ਸੰਦੀਪ ਕੋਰ, ਸੋਨੀ ਕੋਰ, ਪਰਮਜੀਤ ਕੋਰ, ਹਰਜੀਤ ਕੋਰ, ਲੱਛੂ ਕੋਰ ਅਤੇ ਬੱਬੋ ਕੋਰ ਦੀ ਚੋਣ ਅੰਤਰ ਯੂਨੀਵਰਸਿਟੀ ਖੇਡ ਮੁਕਾਬਲਿਆਂ ਲਈ ਲੱਗਣ ਵਾਲੇ ਕੈਂਪ ਵਿੱਚ ਵੀ ਹੋ ਚੁੱਕੀ ਹੈ ।
ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਜਸਕਰਨ ਸਿੰਘ ਵੀ ਹਾਜ਼ਰ ਸਨ

LEAVE A REPLY

Please enter your comment!
Please enter your name here