ਚੰਡੀਗੜ੍ਹ 15,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੂੰ ਕਾਦੀਆਂ , ਵਿਜੇਇੰਦਰ ਸਿੰਗਲਾ ਸੰਗਰੂਰ , ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ , ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ ਚ ਉਤਾਰਿਆ ਹੈ।