ਪੰਜਾਬ ਕਾਨਵੈਂਟ ਸਕੂਲ ਦੇ ਦੋ ਵਿਦਿਆਰਥੀ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਚੁਣੇ ਗਏ

0
11

ਮਾਨਸਾ  24 ਅਗਸਤ (ਬਪਸ):ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਦੋ ਵਿਦਿਆਰਥੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ ਹਨ। ਜਾਣਕਾਰੀ ਦਿੰਦਿਆਂ ਸਕੂਲ ਦੇ ਡੀ.ਪੀ.ਅਧਿਆਪਕ ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ  ਪੈਨਸਿਕ ਸਾਲਟ ਜੂਨੀਅਨ ਨੈਸ਼ਨਲ ਚੈਂਪੀਅਨਸ਼ਿਪ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਪੰਜ ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵਿੱਚੋਂ ਸਕੂਲ ਦੇ ਦੋ ਵਿਦਿਆਰਥੀ  ਕਰਨਇੰਦਰਜੀਤ ਸਿੰਘ ਅਤੇ ਰਾਜਦੀਪ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇੰਨਾ ਦੋਵੇਂ ਵਿਦਿਆਰਥੀਆਂ ਦੀ ਸਿੰਗਾਪੁਰ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ ਜੋ ਸਕੂਲ, ਜ਼ਿਲ੍ਹਾ ਮਾਨਸਾ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸਕੂਲ ਦੀ ਪ੍ਰਿੰਸੀਪਲ ਪਲਵੀ ਅਰੋੜਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨਾਂ ਦੀ ਸਖਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਇਸ ਮੌਕੇ ਸੁਮਨ ਅਰੋੜਾ, ਨੀਲਮ ਮਦਾਨ, ਸੁਖਪ੍ਰੀਤ ਕੌਰ, ਵਿਆਪਕ ਸਿੰਘ, ਲਖਵਿੰਦਰ ਸਿੰਘ ਸਮੂਹ ਵਿਦਿਆਰਥੀ ਅਤੇ ਸਟਾਫ ਆਦਿ ਹਾਜ਼ਰ ਸਨ। 

NO COMMENTS