ਪੰਜਾਬ ਕਾਨਵੈਂਟ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

0
16

ਮਾਨਸਾ  27 ਜਨਵਰੀ (ਬਪਸ): ਭਾਰਤ ਤੇ 71ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪੱਲਵੀ ਅਰੋੜਾ ਨੇ ਦੱਸਿਆ ਕਿ ਅੱਜ ਗਣਤੰਤਰ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਰਲਕੇ ਗਣਤੰਤਰ ਦਿਵਸ ਮਨਾਇਆ। ਸਕੂਲ ਦੇ ਚੇਅਰਮੈਨ ਗਗਨਦੀਪ ਗੱਗੀ ਅਤੇ ਸਕੂਲ ਦੇ ਡਾਇਰੈਕਟਰ ਰਾਕੇਸ਼ ਸੋਨੀ ਵੱਲੋ ਤਿਰੰਗਾ ਝੰਡਾ ਲਹਿਰਾਇਆ ਗਿਆ। ਸਕੂਲੀ ਬੱਚਿਆਂ ਨੇ ਮਾਰਚ ਪਾਸ ਕਰਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਇੱਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਗਿੱਧਾ-ਭੰਗੜਾ, ਦੇਸ਼ ਭਗਤੀ ਦੇ ਗੀਤ, ਸਕਿੱਟ ਅਤੇ ਕੋਰੀਓਗ੍ਰਾਫੀ ਆਦਿ ਪੇਸ਼ ਕੀਤੇ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ । ਕੈਪਸ਼ਨ: ਪੰਜਾਬ ਕਾਨਵੈਂਟ ਸਕੂਲ ਵਿੱਚ ਗਣਤੰਤਰ ਦਿਵਸ ਮੌਕੇ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀ।

LEAVE A REPLY

Please enter your comment!
Please enter your name here