*ਪੰਜਾਬ ‘ਚ ਅਲਰਟ ਜਾਰੀ, ਇਹ ਜ਼ਿਲ੍ਹਾ ਵਾਸੀ 27ਤੋਂ 29 ਜਨਵਰੀ ਨੂੰ ਰਹਿਣ ਸਾਵਧਾਨ; ਛਮ-ਛਮ ਵਰ੍ਹੇਗਾ ਮੀਂਹ..*

0
77

Punjab Weather (ਸਾਰਾ ਯਹਾਂ) ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਮੌਸਮ ‘ਚ ਵੱਖ-ਵੱਖ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਸੂਬੇ ਅੰਦਰ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਦੌਰਾਨ 26 ਤੋਂ 29 ਜਨਵਰੀ ਤੱਕ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਹੈ। 

ਵਿਭਾਗ ਮੁਤਾਬਕ 26 ਜਨਵਰੀ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ, ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਕਲੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਉਮੀਦ ਹੈ।ਉੱਥੇ ਹੀ 27 ਜਨਵਰੀ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਮੀਂਹ ਦੀ ਤੀਬਰਤਾ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਇਨ੍ਹਾਂ ਜ਼ਿਲ੍ਹਿਆਂ ਵਿੱਚ ਵਰ੍ਹੇਗਾ ਮੀਂਹ

ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਦਰਮਿਆਨਾ ਮੀਂਹ ਪੈ ਸਕਦਾ ਹੈ। ਦੱਖਣ-ਪੱਛਮੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਵਰਖਾ ਦਰਜ ਹੋਣ ਦੀ ਸੰਭਾਵਨਾ ਹੈ।

28 ਜਨਵਰੀ ਨੂੰ ਮੁੜ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹੀ ਹਲਕੀ ਬੁੰਦਾ-ਬਾਂਦੀ ਦੀ ਪੇਸ਼ਗੋਈ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। 29 ਜਨਵਰੀ ਨੂੰ ਪੰਜਾਬ ਭਰ ਵਿੱਚ ਮੁੜ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਗਲੇ ਦਿਨਾਂ ਦੀ ਮੌਸਮੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ, ਖ਼ਾਸ ਕਰਕੇ 27 ਜਨਵਰੀ ਨੂੰ ਸੰਭਾਵਿਤ ਵਰਖਾ ਦੇ ਮੱਦੇਨਜ਼ਰ ਸਾਵਧਾਨੀ ਵਰਤਣ।

LEAVE A REPLY

Please enter your comment!
Please enter your name here