*ਪੰਜਾਬ ‘ਚ ‘ਆਪ’ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ ਦੋਸ਼ੀ; ਇੰਝ ਆਇਆ ਕਾਬੂ…*

0
54

Tarn Taran News: ਪੰਜਾਬ ਦੇ ਤਰਨਤਾਰਨ ਤੋਂ ਵੱਡੀ ਖਬਰ ਆਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਮੁਲਜ਼ਮ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ, ਜਿਸ ਨੂੰ ਪੁਲਿਸ ਨੇ ਹਵਾਈ ਅੱਡੇ ਤੋਂ ਕਾਬੂ ਕਰ ਲਿਆ ਹੈ, ਜੋ ਕਿ ਚੋਲਾ ਸਾਹਿਬ ਦਾ ਨਿਵਾਸੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਸੇ ਵਿਅਕਤੀ ਨੇ ਹੀ ਹੱਤਿਆ ਦੀ ਪੂਰੀ ਪਲਾਨਿੰਗ ਤਿਆਰ ਕੀਤੀ ਸੀ। ਪੁਲਿਸ ਵੱਲੋਂ ਇਸ ਸਬੰਧੀ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਸਰਪੰਚ ਹਰਬਰਿੰਦਰ ਸਿੰਘ ਦਾ ਕਤਲ ਬੀਤੇ ਬੁੱਧਵਾਰ ਨੂੰ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੁਲਸ ਨੇ ਪਿੰਡ ਜਲੋਕੇ ਦੇ ਹਥਾੜ ਇਲਾਕੇ ਵਿੱਚ ਇੱਕ ਮੁਕਾਬਲੇ (ਐਨਕਾਊਂਟਰ) ਦੌਰਾਨ ਦੋ ਮੁੱਖ ਮੁਲਜ਼ਮਾਂ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫਤਾਰ ਕੀਤਾ ਸੀ। ਹੁਣ ਸਾਜ਼ਿਸ਼ਕਰਤਾ ਦੀ ਗ੍ਰਿਫਤਾਰੀ ਨਾਲ ਇਸ ਕਤਲ ਕਾਂਡ ਦੀਆਂ ਕਈ ਹੋਰ ਪਰਤਾਂ ਖੁੱਲ੍ਹਣ ਦੀ ਉਮੀਦ ਹੈ।

LEAVE A REPLY

Please enter your comment!
Please enter your name here