*ਪੰਜਾਬ ‘ਚ ਕੋਰੋਨਾ ਦੇ ਕਹਿਰ ਦਰਮਿਆਨ ਪੀਐਮ ਮੋਦੀ ਦੀ ਰੈਲੀ ‘ਤੇ ਉੱਠੇ ਸਵਾਲ! ਲੱਖਾਂ ਦੇ ਇਕੱਠ ‘ਚ ਕਿਵੇਂ ਹੋਏਗੀ ਕੋਰੋਨਾ ਨਿਯਮਾਂ ਦੀ ਪਾਲਣਾ?*

0
55

ਚੰਡੀਗੜ੍ਹ:  04,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਅਜਿਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫ਼ਿਰੋਜ਼ਪੁਰ ਰੈਲੀ ਬਾਰੇ ਸਵਾਲ ਖੜ੍ਹੇ ਹੋਣ ਲੱਗੇ ਹਨ। ਬੀਜੇਪੀ ਇਸ ਰੈਲੀ ਵਿੱਚ ਵੱਡਾ ਇਕੱਠ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਬੀਜੇਪੀ ਦੇ ਸੂਤਰਾਂ ਮੁਤਾਬਕ ਕਰੀਬ ਤੀਹ ਏਕੜ ਵਿੱਚ ਕੀਤੇ ਜਾ ਰਹੇ ਬੰਦੋਬਸਤ ਦੌਰਾਨ ਇੱਕ ਲੱਖ ਕੁਰਸੀਆਂ ਲਾਈਆਂ ਜਾ ਰਹੀਆਂ ਹਨ।

ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਇਸ ਦਿਨ ਬਾਰਸ਼ ਹੋ ਸਕਦੀ ਹੈ। ਅਜਿਹੇ ਵਿੱਚ ਕੋਰਨਾ ਦੇ ਕਹਿਰ ਵਿਚਾਲੇ ਵੱਡਾ ਇਕੱਠ ਵਿਸਫੋਟਕ ਹੋ ਸਕਦਾ ਹੈ ਕਿਉਂਕਿ ਰੈਲੀ ਵਿੱਚ ਕੋਰੋਨਾ ਨਿਯਮਾਂ ਨੂੰ ਲਾਗੂ ਕਰਨਾ ਮੁਸ਼ਕਲ ਹੋ ਜਾਵੇਗਾ।

Koo App
फिरोजपुर (पंजाब) में माननीय प्रधानमंत्री जी के आगमन को लेकर अपूर्व उत्साह है। जनता अपने प्रिय प्रधानमंत्री को समक्ष सुनना चाहती है। रैली की तैयारी जोरों पर है। हरेक कार्यकर्ता लगनशील है। आज श्री दुष्यंत गौतम जी और श्री अश्विनी शर्मा जी के साथ सभा स्थल का जायजा लिया। यह ऐतिहासिक रैली होने वाली है। #Punjab #NawaPunjabBhajpaDeNaal Gajendra Singh Shekhawat (@gssjodhpur) 4 Jan 2022

ਹੁਣ ਸਵਾਲ ਹੈ ਕਿ ਇੱਕ ਪਾਸੇ ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦਿਆਂ ਸੂਬੇ ਵਿੱਚ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਖੁਦ ਵੱਡੀ ਰੈਲੀ ਕਰਨ ਜਾ ਰਹੇ ਹਨ ਜਿਸ ਵਿੱਚ ਲੱਖਾਂ ਲੋਕ ਇਕੱਠੇ ਹੋਣ ਦੀ ਸੰਭਾਵਨਾ ਹੈ। ਹੋਰ ਤਾਂ ਹੋਰ ਇਸ ਰੈਲੀ ਲਈ ਹਜ਼ਾਰਾਂ ਮੁਲਾਜ਼ਮਾਂ ਦੀ ਡਿਉਟੀ ਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਕਰੀਬ 10 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖ਼ਤ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।

ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੰਗਲਵਾਰ ਸਵੇਰੇ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ ਵਧਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here